Khedan Watan Punjab Dian: ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ

Khedan Watan Punjab Dian
Khedan Watan Punjab Dian: ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ

(ਐੱਮਕੇ ਸ਼ਾਇਨਾ) ਮੋਹਾਲੀ। ਸਪੋਰਟਸ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਭਰਦੇ ਖਿਡਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਅਤੇ ਵੱਖ-ਵੱਖ ਖੇਡਾਂ ਲਈ ਸਪੋਰਟਸ ਨਰਸਰੀਆਂ ਰਾਹੀਂ ਖੇਡਾਂ ਨੂੰ ਜ਼ਮੀਨੀ ਪੱਧਰ ਤੋਂ ਪ੍ਰਫੁੱਲਤ ਕੀਤਾ ਜਾ ਰਿਹਾ ਹੈ। Khedan Watan Punjab Dian

ਇਹ ਵੀ ਪੜ੍ਹੋ: Hunger Strike: ਮੰਗਾਂ ਸਬੰਧੀ ਕੰਪਿਊਟਰ ਅਧਿਆਪਕਾਂ ਦਾ ਅਨੋਖਾ ਪ੍ਰਦਰਸ਼ਨ, ਜਾਗੋ ਕੱਢ ਕੇ ਕੀਤਾ ਸਰਕਾਰ ਦਾ ਪਿੱਟ ਸ਼ਿਆਪਾ

ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਏਸ਼ੀਆਈ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਤਿਆਰੀ ਕਰਨ ਲਈ ਕ੍ਰਮਵਾਰ 8 ਲੱਖ ਅਤੇ 15 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਵਿੱਚ ਹਾਜ਼ਰ ਸੈਂਕੜੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਹੀ ਸਮਾਂ ਅਤੇ ਪਲੇਟਫਾਰਮ ਹੈ ਕਿ ਤੁਸੀਂ ਆਪਣੀ ਯੋਗਤਾ ਦਿਖਾਓ ਅਤੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਨਿਸ਼ਾਨਾ ਮਿੱਥੋ।

ਜੇਤੂਆਂ ਦਾ ਹੋਵੇਗਾ 9 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨ

ਉਨ੍ਹਾਂ ਦੱਸਿਆ ਕਿ ਰਾਜ ਵੱਲੋਂ ਸ਼ੁਰੂ ਕੀਤੇ ਗਏ ਇਸ ਵਿਸ਼ਾਲ ਈਵੈਂਟ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ 14 ਸਾਲ ਤੋਂ 70+ ਉਮਰ ਵਰਗ ਤੱਕ 37 ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਤੂਆਂ ਨੂੰ ਰਾਜ ਸਰਕਾਰ ਵੱਲੋਂ 9 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here