ਖੇਡਾਂ ਵਤਨ ਪੰਜਾਬ ਦੀਆਂ : ਪੰਜਾਬ ਭਰ ’ਚ 12 ਤੋਂ 22 ਸਤੰਬਰ ਤੱਕ ਹੋਣਗੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ

Khedan Watan Punjab Diyan

ਬਲਾਕ ਪੱਧਰੀ ਮੁਕਾਬਲਿਆਂ ਦੀ ਸਫਲਤਾ ਤੋਂ ਸਰਕਾਰ ਖੁਸ਼, ਜ਼ਿਲ੍ਹਾ ਪੱਧਰ ਦੀਆਂ ਤਿਆਰੀਆਂ ਸ਼ੁਰੂ (Khedan Watan Punjab Diyan)

  • 22 ਖੇਡਾਂ ਵਿੱਚ ਛੇ ਉਮਰ ਵਰਗਾਂ ਦੇ ਹੋਣਗੇ ਮੁਕਾਬਲੇ

(ਸੁਖਜੀਤ ਮਾਨ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (Khedan Watan Punjab Diyan) ’ਚ ਹੁਣ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ’ਚ ਖਿਡਾਰੀ ਮੈਦਾਨ ’ਚ ਉੱਤਰਨਗੇ। ਬਲਾਕ ਪੱਧਰ ਦੇ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚੜ ਗਏ। ਇਨਾਂ ਮੁਕਾਬਲਿਆਂ ਦੀ ਸ਼ੁਰੂਆਤੀ ਸਫਲਤਾ ਤੋਂ ਸਰਕਾਰ ਕਾਫੀ ਖੁਸ਼ ਹੈ। ਹੁਣ ਸਾਰੇ ਜ਼ਿਲਿਆਂ ਵਿੱਚ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਿਸ ਲਈ ਸਭ ਤਿਆਰੀਆਂ ਮੁਕੰਮਲ ਹਨ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਬਿਆਨ ਰਾਹੀਂ ਬਲਾਕ ਪੱਧਰੀ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਮੂਹ ਖਿਡਾਰੀਆਂ, ਖੇਡ ਅਧਿਕਾਰੀਆਂ ਤੇ ਜਿਲਾ ਪ੍ਰਸਾਸਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜਿਵੇਂ ਇਨਾਂ ਖੇਡਾਂ ਦਾ ਬਿਹਤਰੀਨ ਆਗਾਜ਼ ਹੋਇਆ ਹੈ, ਉਵੇਂ ਹੀ ਜ਼ਿਲ੍ਹਾ ਤੇ ਰਾਜ ਪੱਧਰੀ ਮੁਕਾਬਲਿਆਂ ਤੋਂ ਬਾਅਦ ਸਫਲ ਸਮਾਪਤੀ ਹੋਵੇਗੀ। ਉਨਾਂ ਕਿਹਾ ਕਿ ਇਨਾਂ ਖੇਡ ਨਾਲ ਪੰਜਾਬ ਦੇ ਹਰ ਪਿੰਡ-ਸ਼ਹਿਰ ਦਾ ਖਿਡਾਰੀ ਜੁੜ ਰਿਹਾ ਹੈ ਜੋ ਕਿ ਇਨਾਂ ਖੇਡਾਂ ਦਾ ਮੁੱਖ ਮਨੋਰਥ ਹੈ।

Khedan Watan Punjab Diyan
ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ

ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ।

ਇਹ ਵੀ ਪੜ੍ਹੋ : ਮੈਦਾਨ ’ਚ ਉੱਤਰੇ ਮੁੱਖ ਮੰਤਰੀ ਮਾਨ, ਵਾਲੀਬਾਲ ਖੇਡੇ  

ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਸੂਬਾ ਪੱਧਰ ਦੇ ਜੇਤੂਆਂ ਨੂੰ ਵੰਡੇ ਜਾਣਗੇ 6 ਕਰੋੜ ਰੁਪਏ ਦੇ ਇਨਾਮ

ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ’ਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

  • ਮੁਕਾਬਲਿਆਂ ਦੀ ਸ਼ੁਰੂਆਤੀ ਸਫਲਤਾ ਤੋਂ ਸਰਕਾਰ ਕਾਫੀ ਖੁਸ਼
  • ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ।
  • ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ।
  • 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ
  • ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ
  • ਪਹਿਲੇ ਸਥਾਨ ’ਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇ
  • ਖੇਡ ਨਾਲ ਪੰਜਾਬ ਦੇ ਹਰ ਪਿੰਡ-ਸ਼ਹਿਰ ਦਾ ਖਿਡਾਰੀ ਜੁੜ ਰਿਹਾ ਹੈ ਜੋ ਕਿ ਇਨਾਂ ਖੇਡਾਂ ਦਾ ਮੁੱਖ ਮਨੋਰਥ ਹੈ
  • ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। : ਮੀਤ ਹੇਅਰ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ