khedan Watan Punjab Diyan-ਸੀਜ਼ਨ-2 : 25 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ

khedan Watan Punjab Diyan
khedan Watan Punjab Diyan-ਸੀਜ਼ਨ-2 : 25 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ

8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੱਡੇ ਪੱਧਰ ’ਤੇ ਨੌਜਵਾਨਾਂ ਵਲੋਂ ਇਸ ਵਿੱਚ ਭਾਗ ਲੈਂਦੇ ਹੋਏ ਖੇਡਾਂ ਵੱਲ ਆਪਣਾ ਰੁੱਖ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੇ ਪਹਿਲੇ ਪੜਾਅ ਬਲਾਕ ਪੱਧਰ ਉਤੇ ਅੱਠ ਖੇਡਾਂ ਦੇ ਕਰਵਾਏ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ ਜਿਨਾਂ ਵਿੱਚ ਦੋ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਹੁਣ 26 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ ਜਿਸ ਲਈ ਸਭ ਪ੍ਰਬੰਧ ਮੁਕੰਮਲ ਹਨ। (khedan Watan Punjab Diyan)

ਪਿਛਲੇ ਸਾਲ ਖੇਡਾਂ ਵਿੱਚ ਬਲਾਕ ਤੋਂ ਸਟੇਟ ਪੱਧਰ ਤੱਕ ਕੁੱਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਇਸ ਵਾਰ ਇਹ ਗਿਣਤੀ ਹੋਰ ਵੀ ਵਧੇਗੀ। ਖਿਡਾਰੀਆਂ ਦੀ ਮੰਗ ਸਵਿਕਾਰ ਕਰਦਿਆਂ ਵਿਭਾਗ ਨੇ ਆਨਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਿੱਧਾ ਗਰਾਊਂਡ ਵਿੱਚ ਸਮੇਂ ਸਿਰ ਪੁੱਜਣ ਉਤੇ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਸੀ।

khedan Watan Punjab Diyan

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨਾਂ ਵਿੱਚੋਂ ਅੱਠ ਖੇਡਾਂ ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਬਲਾਕ ਪੱਧਰ ਉਤੇ 31 ਅਗਸਤ ਤੋਂ 10 ਸਤੰਬਰ ਤੱਕ ਸੂਬੇ ਭਰ ਦੇ 157 ਬਲਾਕਾਂ ਵਿੱਚ ਕਰਵਾਏ ਗਏ ਹਨ।

ਖੇਡ ਮੰਤਰੀ ਨੇ ਦੱਸਿਆ ਕਿ ਹੁਣ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ। ਜ਼ਿਲਾ ਪੱਧਰ ਉਤੇ 25 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚੋਂ ਉਕਤ ਬਲਾਕ ਪੱਧਰ ਉੱਤੇ ਕਰਵਾਈਆਂ ਅੱਠ ਖੇਡਾਂ ਦੇ ਸਿਰਫ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ ਬਾਕੀ ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲਾ ਪੱਧਰ ਉਤੇ ਹੋਣਗੇ। ਇਨਾਂ ਖੇਡਾਂ ਵਿੱਚ ਹਾਕੀ, ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਵੇਟਲਿਫਟਿੰਗ ਤੇ ਸਾਫਟਬਾਲ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਅਕਤੂਬਰ ਮਹੀਨੇ 35 ਖੇਡਾਂ ਦੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਉਕਤ 25 ਖੇਡਾਂ ਦੇ ਸਿਰਫ ਜ਼ਿਲਾ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ 10 ਖੇਡਾਂ ਦੇ ਸਿੱਧੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਹ 10 ਖੇਡਾਂ ਤੀਰਅੰਦਾਜ਼ੀ, ਕਾਏਕਿੰਗ ਤੇ ਕੈਨੋਇੰਗ, ਜਿਮਨਾਸਟਕ, ਰੋਲਰ ਸਕੇਟਿੰਗ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਹਨ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਅਤੇ ਕੁੱਲ ਮਿਲਾ ਕੇ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ।