Khedan Watan Punjab Diyan ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਧੂਮ-ਧੜੱਕੇ ਨਾਲ ਸ਼ੁਰੂਆਤ

Khedan Watan Punjab Diyan
ਪਟਿਆਲਾ: ਵਿਧਾਇਕ ਗੁਰਲਾਲ ਘਨੌਰ ਗੁਬਾਰੇ ਛੱਡ ਕੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ।

Khedan Watan Punjab Diyan ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ

Khedan Watan Punjab Diyan: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਗਾਜ਼ ਮੌਕੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਏ.ਡੀ.ਸੀ. ਮੈਡਮ ਕੰਚਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Language Day: ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਲਗਾਤਾਰ ਤੀਜੇ ਸਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਹਰੇਕ ਸਾਲ ਖਿਡਾਰੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਆ ਰਿਹਾ ਹੈ, ਜੋ ਸੂਬੇ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਗੱਲ ਕਰਦੇ ਹਾਂ ਤਾਂ ਹਰੇਕ ਸੂਬਾ ਵਾਸੀ ਨੂੰ ਮਾਣ ਹੁੰਦਾ ਹੈ ਕਿ ਅਸੀਂ ਆਪਣੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ। Khedan Watan Punjab Diyan

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ 25 ਖੇਡਾਂ ਅੰਦਰ 1200 ਤੋਂ ਵਧੇਰੇ ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਿਆ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਮੇਂ ਦੌਰਾਨ ਕੌਮਾਂਤਰੀ ਖਿਡਾਰੀਆਂ ਨੂੰ ਨੌਕਰੀਆਂ ਦੇ ਨਗਦ ਇਨਾਮ ਦੇ ਕੇ ਜੋ ਸਨਮਾਨ ਦਿੱਤਾ ਹੈ, ਉਹ ਨਵੇਂ ਖਿਡਾਰੀਆਂ ’ਚ ਹੋਰ ਊਰਜਾ ਪੈਦਾ ਕਰੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਦਾ ਆਨੰਦ ਮਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪਟਿਆਲਵੀਂ ਖੇਡਾਂ ਦੇਖਣ ਲਈ ਪਰਿਵਾਰ ਸਮੇਤ ਆਉਣ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ।

ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 25 ਖੇਡਾਂ ’ਚ 1200 ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here