ਨੌਜਵਾਨ ਪੀੜ੍ਹੀ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ | Khedan Watan Punjab
(ਐੱਮ ਕੇ ਸ਼ਾਇਨਾ) ਮੋਹਾਲੀ/ਕੁਰਾਲੀ। ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ, 2024-25 ਦੀ ਮਸ਼ਾਲ (ਟਾਰਚ ਰਿਲੇਅ) ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। Khedan Watan Punjab
ਸਪੋਰਟਸ ਕੰਪਲੈਕਸ ਵਿਖੇ ਪ੍ਰੈਕਟਿਸ ਕਰ ਰਹੇ ਵੱਖ-ਵੱਖ ਖੇਡਾਂ ਦੇ ਉਭਰਦੇ ਖਿਡਾਰੀਆਂ ਦੇ ਨਾਲ ਸਵਾਗਤ ਮੌਕੇ ਡੀਸੀ ਆਸ਼ਿਕਾ ਜੈਨ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦਾ ‘ਖੇਡਾਂ ਵਤਨ ਪੰਜਾਬ ਦੀਆਂ‘ ਦਾ ਤੀਜਾ ਐਡੀਸ਼ਨ ਸ਼ੁਰੂ ਕਰਨ ਲਈ ਮੋਹਾਲੀ ਜ਼ਿਲ੍ਹਾ ਰਾਜ ਦਾ 13 ਵਾਂ ਜ਼ਿਲ੍ਹਾ ਹੈ ਜਿੱਥੇ ਅੱਜ ਮਸ਼ਾਲ ਰਿਲੇਅ ਕੁਰਾਲੀ ਰਾਹੀਂ ਦਾਖਲ ਹੋਈ ਹੈ।
ਉਨ੍ਹਾਂ ਦੱਸਿਆ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਵੱਲੋਂ ਰੂਪਨਗਰ ਤੋਂ ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਅੰਤਰ-ਜ਼ਿਲ੍ਹਾ ਸਰਹੱਦ ’ਤੇ ਮਸ਼ਾਲ ਰਿਲੇਅ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਸੰਗਰੂਰ ਵਿਖੇ ‘ਖੇਡਣ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਜ਼ਿਲ੍ਹਾ ਮੋਹਾਲੀ ਦੇ ਬਲਾਕ ਪੱਧਰੀ ਮੁਕਾਬਲੇ 2 ਤੋਂ 7 ਸਤੰਬਰ ਤੱਕ ਖਰੜ, ਕੁਰਾਲੀ, ਮੋਹਾਲੀ ਅਤੇ ਡੇਰਾਬੱਸੀ ਵਿਖੇ ਕਰਵਾਏ ਜਾ ਰਹੇ ਹਨ। Khedan Watan Punjab
ਇਹ ਵੀ ਪੜ੍ਹੋ: Canal News: ਰਜਵਾਹੇ ’ਚ ਪਿਆ ਪਾੜ, ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਤਬਾਹ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਸ਼ਾਲ ਰਿਲੇਅ ਦੇ ਪੁੱਜਣ ’ਤੇ ਖੇਡ ਕੰਪਲੈਕਸ ਵਿਖੇ ਹੈਂਡਬਾਲ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੂਬਾ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਲਈ ਪ੍ਰੇਰਿਆ। ਸੈਕਟਰ 78 ਦੇ ਸਟੇਡੀਅਮ ਵਿੱਚ ਰੁਕਣ ਬਾਅਦ ’ਟੌਰਚ ਰਿਲੇਅ’ ਅਗਲੇ ਜ਼ਿਲ੍ਹੇ ਲਈ ਸੈਂਕੜੇ ਖਿਡਾਰੀਆਂ ਦੀ ਸ਼ਮੂਲੀਅਤ ਦਰਮਿਆਨ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਬੇਗਰਾ ਵੱਲੋਂ ਲਾਂਡਰਾ-ਚੁੰਨੀ ਮਾਰਗ ’ਤੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਮਸ਼ਾਲ ਸੌਂਪੀ ਗਈ।