ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

Khelo India Youth Games

(ਅਸ਼ਵਨੀ ਚਾਵਲਾ) ਚੰਡੀਗੜ੍ਹ। 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। Khelo India Youth Games

ਇਹ ਵੀ ਪਡ਼੍ਹੋ: ਹੀਰੋਇਨ ਦੀਪਿਕਾ ਪਾਦੁਕੋਣ ਹੁੰਡਈ ਦੀ ਬ੍ਰਾਂਡ ਅੰਬੈਸਡਰ ਬਣੀ

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। Khelo India Youth Games