ਗੁਰਦਾਸਪੁਰ ‘ਚ ਅਗਵਾਹ ਹੋਏ ਦੋਵੇਂ ਬੱਚੇ ਬਰਾਮਦ
ਪਿਤਾ ਵੱਲੋਂ ਹੀ ਬੱਚੇ ਅਗਵਾਹ ਕੀਤੇ ਜਾਣ ਦਾ ਹੋਇਆ ਖੁਲਾਸਾ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ ਬੀਤੇ ਦਿਨੀਂ ਅਗਵਾ ਹੋਏ 2 ਬੱਚਿਆਂ Children ਦੇ ਮਾਮਲੇ ਨੂੰ ਹੱਲ ਕਰ ਲਿਆ ਹੈ।। ਸਾਥੀਆਂ ਨਾਲ ਮਿਲ ਪਿਤਾ ਵੱਲੋਂ ਅਗਵਾ ਕੀਤੇ ਦੋਵੇਂ ਬੱਚਿਆਂ ਮਨਜੋਤ ਸਿੰਘ (9) ਅਤੇ ਮਨਵੀਰ ਸਿੰਘ (5) ਨੂੰ ਪੁਲਿਸ ਨੇ ਉਨ੍ਹਾਂ ਦੀ ਮਾਂ ਦੇ ਹਵਾਲੇ ਕਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਪਿਤਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਅਤੇ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਤੀ-ਪਤਨੀ ਦੇ ਝਗੜੇ ਕਾਰਨ ਬੱਚਿਆਂ ਦੇ ਪਿਤਾ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ਸਬੰਧੀ ਪੁਲਿਸ ਨੇ ਤਿੰਨ ਪਾਰਟੀਆਂ ਬਣਾ ਕੇ ਬੱਚਿਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਸਾਰਾ ਦਿਨ ਦੀ ਲੰਮੀ ਮੁਸ਼ੱਕਤ ਤੋਂ ਬਾਅਦ ਆਖਰਕਾਰ ਉਨ੍ਹਾਂ ਨੇ ਦੇਰ ਸ਼ਾਮ ਉਕਤ ਬੱਚਿਆਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਰਮਦਾਸ ਨੇੜੇ ਪਿੰਡ ਜੱਸਲ ਤੋਂ ਬਰਾਮਦ ਕਰ ਲਿਆ।
ਦੱਸ ਦੇਈਏ ਕਿ ਬੀਤੇ ਦਿਨ ਸਵੇਰੇ 8 ਵਜੇ ਦੇ ਕਰੀਬ ਗੁਰਦਾਸਪੁਰ-ਮੁਕੇਰੀਆਂ ਸੜਕ ‘ਤੇ ਇਨੋਵਾ ਗੱਡੀ ‘ਤੇ ਆਏ 3 ਵਿਅਕਤੀਆਂ ਨੇ ਬੱਚਿਆਂ ਦੀ ਮਾਂ ਦੀ ਕੁੱਟਮਾਰ ਕਰਕੇ ਸਕੂਲ ਜਾ ਰਹੇ ਦੋਵੇਂ ਬੱਚਿਆਂ ਨੂੰ ਅਗਵਾ ਕਰ ਲਿਆ ਸੀ। ਅਗਵਾਕਾਂਡ ਦੇ ਕੁਝ ਸਮੇਂ ਬਾਅਦ ਇਸ ਗੱਲ ਦਾ ਖੁਲਾਸਾ ਹੋਇਆ ਕਿ ਉਕਤ ਬੱਚਿਆਂ ਨੂੰ ਅਗਵਾ ਕਰਨ ਵਾਲਾ ਕੋਈ ਹੋਰ ਨਹੀਂ, ਬੱਚਿਆਂ ਦਾ ਪਿਤਾ ਹੀ ਸੀ।
- ਆਪਸੀ ਝਗ਼ੜੇ ਕਾਰਨ ਪਿਤਾ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।
- ਕਿਉਂਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਘਰ ਲਿਆਉਣਾ ਚਾਹੁੰਦਾ ਸੀ।
- ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪਿਤਾ ਨੂੰ ਗਿਰਫ਼ਤਾਰ ਕਰਕੇ ਗੁਰਦਾਸਪੁਰ ਲਿਆਂਦਾ ਜਾ ਰਿਹਾ ਹੈ।
- ਜਿਸ ਤੋਂ ਬਾਅਦ ਦੋਵਾਂ ਧਿਰਾਂ ਤੋਂ ਪੁੱਛਗਿਛ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।