ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 18, 2026
More
    Home Breaking News Punjab: ਕਿਲਾ ...

    Punjab: ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

    Punjab News
    Punjab: ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

    12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

    • ਭਗਵੰਤ ਸਿੰਘ ਮਾਨ ਸਰਕਾਰ ਦੇ ਵਿਜਨ ਹੇਠ ਪੇਂਡੂ ਖੇਡਾਂ ਨੂੰ ਮਿਲਿਆ ਨਵਾਂ ਜੀਵਨ : ਸਟੇਟ ਮੀਡੀਆ ਹੈੱਡ ਬਲਤੇਜ ਪੰਨੂ

    Punjab News: ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ)। ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਵੇਖਣ ਨੂੰ ਮਿਲਿਆ, ਹਜਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ’ਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ’ਚ ਬੈਠੇ ਦਰਸ਼ਕਾਂ/ਲੋਕਾਂ ਨੇ ਜੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। Punjab News

    ਦਰਸ਼ਕਾਂ ਨੇ ਨਾ ਸਿਰਫ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ। ਜਿਸ ’ਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪਿ੍ਰੰਟ, ਟੰਗ ਆਫ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜੀਗਰ ਸ਼ੋਅ ਤੇ ਕਈ ਹੋਰ ਪੇਂਡੂ ਐਥਲੈਟਿਕ ਖੇਡਾਂ ਸ਼ਾਮਲ ਸਨ। ਖੇਡ ਮੈਦਾਨ ਪਰਿਵਾਰਾਂ, ਕਿਸਾਨਾਂ, ਨੌਜਵਾਨਾਂ ਸਮੂਹਾਂ, ਰਾਜ ਤੇ ਇਸ ਤੋਂ ਬਾਹਰ ਦੇ ਦਰਸ਼ਕਾਂ ਦੇ ਨਾਲ ਖਚਾਖਚ ਭਰਿਆ ਹੋਇਆ ਸੀ ਜਿਸ ਨਾਲ ਏਕਤਾ, ਉਤਸ਼ਾਹ ਅਤੇ ਭਾਈਚਾਰਕ ਭਾਵਨਾ ਦਾ ਇੱਕ ਵੱਖਰਾ ਹੀ ਮਾਹੌਲ ਪੈਦਾ ਹੋਇਆ।

    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਤਸ਼ਾਹੀ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਸਾਬਤ ਹੋਈ ਹੈ। ਇਹ ਪ੍ਰਾਪਤੀ ਪੰਜਾਬ ਜਾਨਵਰਾਂ ’ਤੇ ਜੁਲਮ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਵਿੱਚ ਦਰਜ ਸੋਚ-ਸਮਝ ਕੇ ਕੀਤੇ ਗਏ ਵਿਧਾਨਕ ਸੁਧਾਰਾਂ ਅਤੇ ਜਾਨਵਰਾਂ ਦੀ ਭਲਾਈ ਅਤੇ ਸੁਰੱਖਿਆ ਦੁਆਰਾ ਸੰਭਵ ਹੋਈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਸ ਰਵਾਇਤੀ ਖੇਡ ਦੀ ਵਾਪਸੀ ਨਾ ਸਿਰਫ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਦੀ ਹੈ ਬਲਕਿ ਨੌਜਵਾਨ ਪੀੜ੍ਹੀ ਵਿੱਚ ਰਵਾਇਤੀ ਪੇਂਡੂ ਖੇਡਾਂ ਲਈ ਨਵਾਂ ਉਤਸ਼ਾਹ ਵੀ ਜਗਾਉਂਦੀ ਹੈ।

    ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਖੇਡਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਵਾਪਸ ਖਿੱਚਣਗੀਆ ਤੇ ਉਨ੍ਹਾਂ ਨੂੰ ਨਸ਼ਿਆਂ ਤੇ ਬਹੁਤ ਜ਼ਿਆਦਾ ਮੋਬਾਈਲ ਦੀ ਵਰਤੋਂ ਤੋਂ ਦੂਰ ਕਰਨਗੀਆਂ। ਉਨ੍ਹਾਂ ਨੇ ਇਨ੍ਹਾਂ ਖੇਡਾਂ ਨਾਲ ਲੋਕਾਂ ਦੇ ਡੂੰਘੇ ਭਾਵਨਾਤਮਕ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਖੇਡਾਂ ਪੰਜਾਬ ਦੇ ਸੱਭਿਆਚਾਰ, ਵਿਰਾਸਤ ਨੂੰ ਜ਼ਿੰਦਾ ਤੇ ਬਰਕਰਾਰ ਰੱਖਣ ਵਿੱਚ ਸਹਾਇਤਾ ਕਰਦੀਆ ਹਨ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨਾਂ ਨੂੰ ਇਨ੍ਹਾਂ ਪਰੰਪਰਾਵਾਂ ਨਾਲ ਦੁਬਾਰਾ ਜੋੜੀਏ ਖਾਸ ਕਰਕੇ ਅਜਿਹੇ ਸਮੇਂ ’ਚ ਜਦੋਂ ਰੀਲ ਸੱਭਿਆਚਾਰ ਤੇ ਡਿਜੀਟਲ ਭਟਕਣਾ ਨੇ ਉਨ੍ਹਾਂ ਨੂੰ ਅਸਲੀ ਪੰਜਾਬੀ ਜੜ੍ਹਾਂ ਤੋਂ ਦੂਰ ਕਰ ਦਿੱਤਾ ਹੈ। Punjab News

    ਇਸ ਤੋਂ ਪਹਿਲਾਂ ਦਿਨ ਵਿੱਚ ਪੰਜਾਬ ਸਰਕਾਰ ਦੇ ਸਟੇਟ ਮੀਡੀਆ ਹੈੱਡ ਸ੍ਰੀ ਬਲਤੇਜ ਪੰਨੂ ਨੇ ਪ੍ਰਬੰਧਕਾਂ ਅਤੇ ਦਰਸ਼ਕਾਂ ਦੀ ਵੱਡੀ ਗਿਣਤੀ ’ਚ ਸਮੂਲੀਅਤ ਦੀ ਸ਼ਲਾਘਾ ਕੀਤੀ ਜਿਸ ਨਾਲ ਇਹਨਾਂ ਖੇਡਾਂ ਨੂੰ ਇੱਕ ਸ਼ਾਨਦਾਰ ਸਫਲਤਾ ਵਿੱਚ ਬਦਲਿਆ ਗਿਆ। ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਕਿਵੇਂ ਬੈਲ ਗੱਡੀਆਂ ਦੀਆਂ ਦੌੜਾਂ ਦੀ ਮੁੜ ਸੁਰੂਆਤ ਨੇ ਪੰਜਾਬ ਭਰ ’ਚ ਇੱਕ ਤਾਜਾ ਖੇਡ ਭਾਵਨਾ ਭਰੀ ਹੈ ਜਿਸ ਨਾਲ ਪੇਂਡੂ ਜੋਸ਼ ਤੇ ਸੱਭਿਆਚਾਰਕ ਪਛਾਣ ਦੇ ਪ੍ਰਤੀਕ ਵਜੋਂ ਪੇਂਡੂ ਓਲੰਪਿਕ ਕਿਲਾ ਰਾਏਪੁਰ ਦੀ ਸ਼ਾਨ ਨੂੰ ਬਹਾਲ ਕੀਤਾ ਗਿਆ ਹੈ।

    ਉਨ੍ਹਾਂ ਕਿਹਾ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਜਨ ਤਹਿਤ, ਅਸੀਂ ਪਿਛਲੀਆਂ ਚੁਣੌਤੀਆਂ ਨੂੰ ਪਾਰ ਕਰਕੇ ਇਸ ਸਾਨਦਾਰ ਖੇਡਾਂ ਨੂੰ ਸਹੀ ਸੁਰੱਖਿਆ ਪ੍ਰਬੰਧਾਂ ਨਾਲ ਵਾਪਸ ਲਿਆਂਦਾ ਹੈ ਅਤੇ ਅੱਜ ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਦੇਖ ਕੇ ਪਤਾ ਲੱਗਦਾ ਹੈ ਕਿ ਇਹ ਕੋਸ਼ਿਸ਼ ਦੇ ਸ਼ਲਾਘਾਯੋਗ ਹੈ।’ ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਐਸਡੀਐਮ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਐਸਡੀ.ਐਮ ਉਪਿੰਦਰਜੀਤ ਕੌਰ ਬਰਾੜ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ ਅਤੇ ਹੋਰ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਸ਼ਾਮਲ ਸਨ।