ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਮਸਲੇ ਦਾ ਹੱਲ ਨਹੀਂ : ਵਿਧਾਇਕ ਪੰਡੋਰੀ

ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਮਸਲੇ ਦਾ ਹੱਲ ਨਹੀਂ : ਵਿਧਾਇਕ ਪੰਡੋਰੀ

ਬਰਨਾਲਾ, (ਜਸਵੀਰ ਸਿੰਘ ਗਹਿਲ)। ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਰਾਜੂ ਦੇ ਕਤਲ ਦੀ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਰੜੇ ਸ਼ਬਦਾਂ ’ਚ ਨਿਖੇਧੀ ਕੀਤੀ। ਵਿਧਾਇਕ ਪੰਡੋਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਮਾਜ ਲਈ ਹੀ ਬੇਹੱਦ ਮਾੜੀਆਂ ਹਨ। ਜਿੰਨਾਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਪ੍ਰਦੀਪ ਸਿੰਘ ਕੇਸ ’ਚ ਨਾਮਜ਼ਦ ਸੀ ਜੋ ਕਿੰਨੇ ਵੀ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਟਰਾਇਲ ਚੱਲ ਰਿਹਾ ਸੀ, ਨਾ ਕਿ ਕਾਨੂੰਨ ਵੱਲੋਂ ਉਸਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਨੂੰ ਹੱਥ ’ਚ ਲੈਣਾ ਬਹੁਤ ਹੀ ਗਲਤ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਭੜਕਾਊ ਪੋਸਟਾਂ ਨੂੰ ਅੱਗੇ ਸ਼ੇਅਰ ਨਾ ਕਰਕੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here