ਕਿਸਾਨ ਅੰਦੋਲਨ : ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਪਹਿਲੀ ਮੀਟਿੰਗ ਜਾਰੀ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਪਿਛਲੇ 55 ਦਿਨਾਂ ਤੋਂ ਜਾਰੀ ਹੈ। ਮਸਲੇ ਦੇ ਹੱਲ ਲਈ ਕੇਂਦਰ ਤੇ ਕਿਸਾਨਾਂ ਦਰਮਿਆਨ ਹੁਣ ਤੱਕ 9 ਮੀਟਿੰਗਾਂ ਹੋ ਗਈਆਂ ਹਨ ਜੋ ਬੇਸਿੱਟਾ ਰਹੀਆਂ ਹਨ। ਹਾਲੇ ਤੱਕ ਮਸਲੇ ਦਾ ਹੱਲ ਨਹੀਂ ਹੋ ਸਕਿਆ। ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਨੇ ਇੱਕ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ।
ਇਸ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਚੱਲ ਰਹੀ ਹੈ। ਇਹ ਮੀਟਿੰਗ ਦਿੱਲੀ ਦੇ ਪੂਸਾ ਕੈਂਪਸ ’ਚ ਚੱਲ ਰਹੀ ਹੈ। ਇਸ ਮੀਟਿੰਗ ’ਚ ਤਿੰਨ ਮੈਂਬਰੀ ਕਮੇਟੀ ਮੈਂਬਰ ਅਸ਼ੋਕ ਗੁਲਾਟੀ, ਅਨਿਲ ਘਨਵਟ ਤੇ ਪ੍ਰਮੋਦ ਕੁਮਾਰ ਜੋਸ਼ੀ ਮੌਜ਼ੂਦ ਹਨ। ਮੀਟਿੰਗ ’ਚ ਅੱਜ ਇਹ ਆਪਸੀ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਦੀ ਤਿਆਰ ਕਰਨਗੇ। ਸਭ ਦੀਆਂ ਨਜ਼ਰਾਂ ਅੱਜ ਦੀ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ’ਤੇ ਟਿਕੀਆਂ ਹਨ। ਜ਼ਿਕਰਯੋਗ ਹੈ ਕਿ ਚਾਰ ਮੈਂਬਰੀ ਕਮੇਟੀ ’ਚੋਂ ਇੱਕ ਮੈਂਬਰ ਨੇ ਆਪਣਾ ਨਾਂਅ ਵਾਪਸ ਲੈ ਲਿਆ ਸੀ ਤੇ ਹੁਣ ਇਸ ਕਮੇਟੀ ’ਚ ਤਿੰਨ ਮੈਂਬਰ ਰਹਿ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.