Kisan Andolan : ਕਿਸਾਨਾਂ ਦਾ ਦਿੱਲੀ ਕੂਚ, ਪੰਜਾਬ ਦੇ ਡੀਜੀਪੀ ਦੀਆਂ ਸਖ਼ਤ ਹਦਾਇਤਾਂ

Kisan Andolan

ਚੰਡੀਗੜ੍ਹ। ਕਿਸਾਨਾਂ ਦੇ ਦਿੱਲੀ ਕੂਚ (Kisan Andolan) ਤੋਂ ਪਹਿਲਾਂ ਇੱਕ ਅਹਿਮ ਖਬਰ ਨਿੱਕਲ ਕੇ ਆ ਰਹੀ ਹੈ। ਕਿਸਾਨਾਂ ਵੱਲੋਂ ਅੱਜ 21 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਤੋੀ ਪਹਿਲਾਂ ਪੰਜਾਬ ਦੇ ਡੀਜੀਪੀ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਘਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਣ ਦੇ ਆਦੇਸ਼ ਦਿੱਤੇ ਗਏ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਏਡੀਜੀਪੀ, ਆਈਜੀਪੀ, ਡੀਆਈਜੀ, ਸਮੂਹ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਬਾਰਡਰ ’ਤੇ ਪੈਂਦੇ ਖਨੌਰੀ ਤੇ ਸ਼ੰਭੂ ਤੱਕ ਪਹੁੰਚਣ ਦੀ ਇਜਾਜਤ ਨਹੀਂ ਦਿੱਤੀ ਜਾਣੀ ਚਾਹੀਦੀ ਜਿੱਥੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲ ਰਹੀ ਹੈ ਕਿ ਅੰਦੋਲਨਕਾਰੀਆਂ ਵੱਲੋਂ ਬੈਰੀਕੇਡ ਤੋੜ ਕੇ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਦੋਹਾਂ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਵੇਗੀ। (Kisan Andolan)

Also Read : ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵੱਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐੱਸਐੱਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋÇਲੰਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਪਹੁੰਚਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਕੁਝ ਦੇਰ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਉਕਤ ਮਾਲੇ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।