ਕਿਸਾਨ ਅੰਦੋਲਨ : ਟਰੈਕਟਰ ਪਰੇਡ ਸਬੰਧੀ ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਕੌਮੀ ਰਾਜਧਾਨੀ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਬੀਤੇ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਉਹ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਆਪਣਾ ਪ੍ਰਸਤਾਵਿਤ ਟਰੈਕਟਰ ਪਰੇਡ ਕੱਢਣਗੇ ਤੇ ਕਾਨੂੰਨਾਂ ਦੇ ਰੱਦ ਹੋਣ ਤੱਕ ਆਪਣਾ ਅੰਦੋਲਨ ਜਾਰੀ ਰੱਖਣ ਲਈ ਵਚਨਬੱਧ ਹਨ।
ਓਧਰ ਸੁਪਰੀਮ ਕੋਰਟ ’ਚ ਅੱਜ ਖੇਤੀਬਾੜੀ ਕਾਨੂੰਨਾਂ ਦੇ ਮੱਦੇ ’ਤੇ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਕੇਂਦਰ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਜੋ ਕਿ ਦਿੱਲੀ ਪੁਲਿਸ ਰਾਹੀਂ ਦਾਖਲ ਕੀਤੀ ਗਈ ਹੈ। ਕਿਸਾਨਾਂ ਦੀਆਂ ਨਜ਼ਰ ਅੱਜ ਅਦਾਲਤ ਦੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ ਪਰ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਸਪੱਸ਼ਟ ਕਰ ਚੁੱਕੀਆਂ ਹਨ ਕਿ ਅਦਾਲਤ ਦਾ ਜੋ ਵੀ ਫੈਸਲਾ ਆਵੇ। ਕਿਸਾਨ ਗਣਤੰਤਰ ਦਿਵਸ ਮੌਕੇ ਸ਼ਾਂਤੀਮਈ ਢੰਗ ਨਾਲ ਟਰੈਕਟਰ ਪਰੇਡ ਜ਼ਰੂਰ ਕੱਢਣਗੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.