ਕਿਸਾਨ ਆਗੂ ਸਰਵਣ ਸਿੰਘ ਪੰਧੇਰ ਕਰਨਗੇ ਵੱਡਾ ਐਲਾਨ, ਸਿਆਸਤ ’ਚ ਆਵੇਗਾ ਭੂਚਾਲ

Sarwan Singh Pandher

ਚੰਡੀਗੜ੍ਹ। ਕਿਸਾਨ ਪਿਛਲੇ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਸੂਬੇ ਦੀਆਂ ਹੱਦਾਂ ’ਤੇ ਦਿੱਲੀ ਜਾਣ ਦੀ ਜਿਦ ਵਿੱਚ ਬੈਠੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਜ ਵੱਡਾ ਐਲਾਨ ਕਰਨ ਵਾਲੇ ਹਨ। ਉਨ੍ਹਾਂ ਆਖਿਆ ਕਿ ਅੱਜ ਦਾ ਐਲਾਨ ਸਿਆਸੀ ਭੂਚਾਲ ਲਿਆਉਣ ਵਾਲਾ ਹੈ ਅਤੇ ਕੇਂਦਰ ਸਰਕਾਰ ਐੱਮਐੱਸਪੀ ਦੇਣ ਲਈ ਮਜ਼ਬੂਰ ਹੋ ਜਾਵੇਗੀ। (Sarwan Singh Pandher)

ਉਨ੍ਹਾਂ ਕਿਹਾ ਕਿ ਅੱਜ 3 ਵਜੇ ਉਹ ਸ਼ੰਭੂ ਬਾਰਡਰ ਉੱਤੇ ਐਲਾਨ ਕਰਨਗੇ। ਦੋਵਾਂ ਫੋਰਮਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅੱਜ ਵੱਡਾ ਐਨਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਸ ਕਿਸਮ ਦਾ ਐਲਾਨ ਹੋਵੇਗਾ ਜੋ ਪੰਜਾਬ ਅਤੇ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲਿਆ ਦੇਵੇਗਾ। ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ।

Also Read : ਮੈਂਬਰ ਪਾਰਲੀਮੈਂਟ ਪਰਨੀਤ ਕੌਰ ਭਲਕੇ ਹੋਣਗੇ ਭਾਜਪਾ ‘ਚ ਸ਼ਾਮਲ

LEAVE A REPLY

Please enter your comment!
Please enter your name here