ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ, ਟਕਰਾਅ ਦੀ ਸੰਭਾਵਨਾ

ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ, ਟਕਰਾਅ ਦੀ ਸੰਭਾਵਨਾ

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਜੰਤਰ-ਮੰਤਰ ਵਿਖੇ ਕਿਸਾਨ ਮਹਾਂਪੰਚਾਇਤ ਬੁਲਾਈ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸਾਰੀਆਂ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ’ਚ ਆਵਾਜਾਈ ਠੱਪ ਹੋ ਗਈ ਹੈ। ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ ਵੱਖ-ਵੱਖ ਰਾਜਾਂ ਤੋਂ ਕਿਸਾਨਾਂ ਦਾ ਜੱਥਾ ਰਾਜਧਾਨੀ ਪਹੁੰਚ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਹੈ। ਧਿਆਨ ਯੋਗ ਹੈ ਕਿ ਕੱਲ੍ਹ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਕੁੱਝ ਸਮੇਂ ਲਈ ਹਿਰਾਸਤ ਵਿੱਚ ਲਿਆ ਸੀ ਅਤੇ ਬਾਅਦ ਵਿੱਚ ਯੂਪੀ ਬਾਰਡਰ ਉੱਤੇ ਛੱਡ ਦਿੱਤਾ ਗਿਆ ਸੀ।

ਦਿੱਲੀ ਪੁਲਿਸ ਨੇ ਸਰਹੱਦਾਂ ’ਤੇ ਸੁਰੱਖਿਆ ਵਧਾ ਦਿੱਤੀ ਹੈ

ਮਹਾਪੰਚਾਇਤ ਦੇ ਸਬੰਧ ’ਚ ਦਿੱਲੀ ਪੁਲਿਸ ਬਾਰਡਰ ’ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦਿੱਲੀ ਦੇ ਹਰਿਆਣਾ ਅਤੇ ਰਾਜਸਥਾਨ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇ-48 ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਸਿੰਘੂ ਸਰਹੱਦ ’ਤੇ ਤਾਇਨਾਤ ਸੁਰੱਖਿਆ ਬਲ

ਮਹਾਪੰਚਾਇਤ ਨੂੰ ਲੈ ਕੇ ਸਿੰਘੂ ਬਾਰਡਰ ’ਤੇ ਦਿੱਲੀ ਪੁਲਿਸ ਅਤੇ ਸੀਆਰਪੀਐਫ ਤਾਇਨਾਤ ਕਰ ਦਿੱਤੀ ਗਈ ਹੈ। ਦਿੱਲੀ ਦੇ ਡੀਸੀਪੀ ਮੁਤਾਬਕ ਮਹਾਪੰਚਾਇਤ ਲਈ ਇਜਾਜ਼ਤ ਮੰਗੀ ਗਈ ਸੀ ਪਰ ਭੀੜ ਜ਼ਿਆਦਾ ਹੋਣ ਕਾਰਨ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਸਾਰੇ ਖੇਤਰਾਂ ਵਿੱਚ ਧਾਰਾ 144 ਲਾਗੂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ