(ਰਾਜਨ ਮਾਨ) ਗੁਰਦਾਸਪੁਰ। ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨ ਮੇਲਾ 20 ਮਾਰਚ ਦਿਨ ਬੁੱਧਵਾਰ ਨੂੰ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। Kisan Mela
ਇਹ ਵੀ ਪੜ੍ਹੋ: ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ
ਇਸ ਮੇਲੇ ਵਿੱਚ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖ਼ੁਰਾਕ ਤੇ ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ, ਪੰਜਾਬ ਸਰਕਾਰ ਮੁੱਖ ਮਹਿਮਾਨ ਹੋਣਗੇ ਅਤੇ ਡਾ. ਸਤਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਹਾੜੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ, ਫਲਦਾਰ ਬੂਟਿਆਂ ਅਤੇ ਖੇਤੀ ਸਾਹਿਤ ਦੀ ਵਿੱਕਰੀ ਵੀ ਕੀਤੀ ਜਾਵੇਗੀ। Kisan Mela