ਕਿਸਾਨ ਮੇਲਾ : ਪੰਜਾਬ ਦੀ ਨਵੀਂ ਖੇਤੀ ਨੀਤੀ ਹੋਵੇਗੀ ਲਾਗੂ, ਕਿਸਾਨ ਦੀ ਵਧੇਗੀ ਆਮਦਨ, ਜਾਣੋ ਕਿਵੇਂ

Kisan-Mela
ਪਟਿਆਲਾ : ਖੇਤੀਬਾੜੀ ਮੇਲੇ ਦੌਰਾਨ ਡਾ. ਖੁਸ਼ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ

ਪੰਜਾਬ ਦੀ ਨਵੀਂ ਖੇਤੀ ਨੀਤੀ ਆਉਂਦੇ ਮਹੀਨੇ ਹੋਵੇਗੀ ਲਾਗੂ : ਵਿੱਤ ਮੰਤਰੀ ਚੀਮਾ

  • ਕਿਹਾ, ਕਿਸਾਨਾਂ ਦੀ ਭਲਾਈ ਤੇ ਤਰੱਕੀ ਲਈ ਸਰਕਾਰ ਦੇ ਖਜ਼ਾਨੇ ’ਚ ਨਹੀਂ ਪੈਸੇ ਦੀ ਕੋਈ ਘਾਟ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਅਗਲੇ ਇੱਕ ਦੋ ਮਹੀਨਿਆਂ ਦੌਰਾਨ ਹੀ ਲਾਗੂ ਹੋਣ ਦੀ ਪੂਰੀ ਸੰਭਾਵਨਾ ਹੈ। (Kisan Mela) ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਲਈ ਪੰਜਾਬ ਦੇ ਖਜਾਨੇ ਵਿੱਚ ਪੈਸੇ ਦੀ ਕੋਈ ਘਾਟ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ ਦਾ ਉਦਘਾਟਨ ਕਰਨ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਆਪਣੇ ਸਥਾਪਨਾ ਦੇ ਮੰਤਵ ਨੂੰ ਪੂਰਾ ਕਰ ਰਹੀ ਹੈ।

ਇਹ ਵੀ ਪੜ੍ਹੋ : ਝੋਨੇ ਦੇ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਏਗੀ ਖਰੀਦ

ਵਿੱਤ ਮੰਤਰੀ ਨੇ ਕਿਹਾ ਕਿ ਖੇਤੀ ਨੂੰ ਹੋਰ ਵਿਗਿਆਨ ਲੀਹਾਂ ’ਤੇ ਲਿਜਾਣ ਲਈ ਪੰਜਾਬ ਸਰਕਾਰ ਨੇ ਜਿੱਥੇ ਖੇਤੀ ਬਜਟ ਹਰ ਸਾਲ ਵਧਾਉਣ ਦਾ ਫੈਸਲਾ ਕੀਤਾ ਹੈ, ਉਥੇ ਹੀ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਖੇਤੀ ਖੋਜਾਂ ਲਈ ਮੰਗ ਮੁਤਾਬਕ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਵਿੱਤ ਮੰਤਰੀ ਨੇ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਚਾਵਲਾਂ ਦੇ ਬਾਦਸ਼ਾਹ ਤੇ ਪ੍ਰਸਿੱਧ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਝੋਨੇ ਦੀਆਂ ਕਿਸਮਾਂ ਦੀ ਖੋਜ ਕਰਨ ਬਦਲੇ ਸਨਮਾਨਤ ਵੀ ਕੀਤਾ। ਉਨ੍ਹਾਂ ਕਿਹਾ ਕਿ ਡਾ. ਗੁਰਦੇਵ ਸਿੰਘ ਖੁਸ਼ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਪੰਜਾਬ ਦੇ ਕਿਸਾਨਾਂ ਲਈ ਝੋਨੇ ਦੀਆਂ ਨਵੀਆਂ ਕਿਸਮਾਂ ਇਜਾਦ ਕਰ ਰਹੇ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਦੀ ਵੱਧ ਉਪਜ ਲਈ ਲਗਾਤਾਰ ਕਰ ਰਹੀ ਨਵੀਆਂ ਖੋਜਾਂ : ਡਾ. ਗੋਸਲ

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਮੇਲੇ ਰਾਹੀਂ ਵਿਗਿਆਨਕ ਖੇਤੀ ਦੀ ਚੇਤਨਾ ਦੇ ਪ੍ਰਸਾਰ ਲਈ ਮੇਲੇ ਦਾ ਉਦੇਸ਼ ਵਿਗਿਆਨਕ ਖੇਤੀ ਦੇ ਰੰਗ, ਪੀ ਏ ਯੂ ਦੇ ਕਿਸਾਨ ਮੇਲਿਆਂ ਦੇ ਸੰਗ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾ. ਖੁਸ਼ ਦੀ ਦੇਣ ਨੂੰ ਸਮਰਪਿਤ ਪੀ ਏ ਯੂ ਵਿਚ ਉਸਾਰੀ ਜਾ ਰਹੀ ਇਮਾਰਤ ਦਾ ਉਦਘਾਟਨ ਆਉਂਦੇ ਦਿਨੀਂ ਕੀਤਾ ਜਾਵੇਗਾ।

Kisan Mela  ਫਰੀਦਕੋਟ ਦੇ ਬੀੜ ਸਿੱਖਾਂਵਾਲਾ ਫਾਰਮ ਨੂੰ ਦੁਬਾਰਾ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਦੇਣ ਲਈ ਧੰਨਵਾਦ ਕਰਦਿਆਂ ਡਾ. ਗੋਸਲ ਨੇ ਸਰਕਾਰ ਧੰਨਵਾਦ ਕੀਤਾ। ਡਾ ਗੁਰਦੇਵ ਸਿੰਘ ਖੁਸ਼ ਨੇ ਕਿਸਾਨਾਂ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਉਹ ਵਿਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਦੇ ਰਹੇ ਹਨ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਹੀ ਖੇਤੀ ਮੁਸ਼ਕਿਲਾਂ ਦਾ ਹੱਲ ਕੱਢਿਆ ਜਾ ਸਕਦਾ ਹੈ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਡਾ. ਜਸਵਿੰਦਰ ਸਿੰਘ ਸੋਢੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਰੋਣੀ ਕੇਂਦਰ ਦੀ ਇੰਚਾਰਜ਼ ਡਾ. ਗੁਰਉਪਦੇਸ਼ ਕੌਰ, ਡਾ. ਸੋਨਿੰਦਰ ਗੁਪਤਾ ਆਦਿ ਹਾਜ਼ਰ ਸਨ।

Kisan-Mela-2
ਪਟਿਆਲਾ : ਖੇਤੀਬਾੜੀ ਮੇਲੇ ਦੌਰਾਨ ਕਿਸਾਨ ਬੀਜਾਂ ਦੀ ਖਰੀਦ ਕਰਕੇ ਲਿਜਾਂਦੇ ਹੋਏ।

ਸਰਫੇਸ ਸੀਡਰ ਕਿਸਾਨਾਂ ਦੀ ਖਿੱਚ ਦਾ ਕੇਂਦਰ ਬਣਿਆ (Kisan Mela)

ਕਿਸਾਨ ਮੇਲੇ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਕਣਕ, ਛੋਲਿਆਂ ਤੇ ਹੋਰ ਫ਼ਸਲਾਂ ਦੇ ਬੀਜ ਵੀ ਕਿਸਾਨਾਂ ਨੂੰ ਪ੍ਰਦਾਨ ਕੀਤੇ ਗਏ। ਇਸ ਦੌਰਾਨ ਫ਼ਸਲ ਵਿਗਿਆਨੀਆਂ ਤੇ ਹੋਰ ਮਾਹਰਾਂ ਨੇ ਆਪਣੇ ਸੁਝਾਓ ਕਿਸਾਨਾਂ ਨਾਲ ਸਾਂਝੇ ਕੀਤੇ ਤੇ ਮੇਲੇ ਮੌਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਬੀਜਣ ਵਾਲੀ ਮਸ਼ੀਨ ਸਰਫੇਸ ਸੀਡਰ ਕਿਸਾਨਾਂ ਤੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀ ਜਦਕਿ ਦਰਜ਼ਨਾਂ ਦੀ ਗਿਣਤੀ ਵਿੱਚ ਲੱਗੀਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਵੀ ਕਿਸਾਨਾਂ ਨੇ ਲਾਭ ਲਿਆ।