Kisan News: ਪੁਲਿਸ ਤੇ ਕਿਸਾਨਾਂ ’ਚ ਹੋਈ ਝੜਪ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਮੁਹਾਲੀ-ਚੰਡੀਗੜ੍ਹ ਬਾਰਡਰ ਕੋਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਕਿਸਾਨਾਂ ਨੇ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਹੱਥੋਂਪਾਈ ਵੀ ਹੋਈ। ਕਿਸਾਨ ਆਗੂਆਂ ਨੂੰ ਉਦੋਂ ਗ੍ਰਿਫਤਾਰ ਕੀਤਾ ਗਿਆ ਜਦੋਂ ਕਿਸਾਨ ਮੀਟਿੰਗ ਤੋਂ ਬਾਅਦ ਪਰਤ ਰਹੇ ਸਨ।
Farmers Meeting: ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ
ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ ‘ਤੇ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਹੋਈ। ਇਹ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਜੋ ਕਿ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆਏ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।
ਮੀਟਿੰਗ ’ਚ ਕਿਸਾਨਾਂ ਵੱਲੋਂ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚੇ ਸਨ। ਦੂਜੇ ਪਾਸੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ।