ਖਨੌਰੀ ਬਾਰਡਰ ’ਤੇ ਕਿਸਾਨੀ ਮੋਰਚਾ ਲਗਾਤਾਰ 35ਵੇਂ ਦਿਨ ਜਾਰੀ

Kisan Andolan

ਦੋ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸ਼ਾਂਤਮਈ ਢੰਗ ਨਾਲ ਅੰਦੋਲਨ ਜਾਰੀ ਰਹੇਗਾ : ਡੱਲੇਵਾਲ

(ਬਲਕਾਰ ਸਿੰਘ) ਖਨੌਰੀ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਮੋਰਚਾ ਖਨੌਰੀ ਬਾਰਡਰ ’ਤੇ 35ਵੇਂ ਦਿਨ ਵੀ ਲਗਾਤਾਰ ਜਾਰੀ ਹੈ ਅਤੇ ਅੱਜ ਖਨੌਰੀ ਬਾਰਡਰ ’ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਸੋਚ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਮੁੱਚੇ ਦੇਸ਼ ਵਿੱਚ ਪਹੁੰਚਾਉਣ ਦੇ ਮਕਸਦ ਨਾਲ ਖਨੌਰੀ ਬਾਰਡਰ ਤੋਂ ਚਾਰ ਰਾਜਾਂ ਹਰਿਆਣਾ, ਯੂਪੀ, ਰਾਜਸਥਾਨ ਅਤੇ ਬਿਹਾਰ ਲਈ ਕਲਸ਼ ਯਾਤਰਾ ਰਵਾਨਾ ਕੀਤੀ ਗਈ। Kisan Andolan

ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਈ ਲੋਕ ਇਹ ਕਹਿੰਦੇ ਹਨ ਕਿ ਹੁਣ ਤਾਂ ਚੋਣ ਜ਼ਾਬਤਾ ਲੱਗ ਜਾਣਾ ਹੈ ਤੇ ਕਿਸਾਨੀ ਅੰਦੋਲਨ ਖਿੰਡ ਪੁੰਡ ਜਾਵੇਗਾ ਉਨ੍ਹਾਂ ਕਿਹਾ ਕਿ ਅਸੀਂ ਇਸ ਸਟੇਜ ਤੋਂ ਉਨ੍ਹਾਂ ਲੋਕਾਂ ਨੂੰ ਅਪੀਲ ਕਰਨਾ ਚਾਹੁੰਦੇ ਹਾਂ ਕਿ ਇਹ ਕਿਸਾਨੀ ਅੰਦੋਲਨ ਨਾ ਕਿਸੇ ਚੋਣਾਂ ਦੌਰਾਨ ਦਬੇਗਾ ਤੇ ਨਾ ਹੀ ਕਿਸੇ ਚੋਣ ਜ਼ਾਬਤੇ ਦਾ ਇਸ ’ਤੇ ਕੋਈ ਪ੍ਰਭਾਵ ਪਵੇਗਾ ਬਲਕਿ ਕਿਸਾਨੀ ਅੰਦੋਲਨ ਰਾਜਨੀਤਿਕ ਪਾਰਟੀਆਂ ਦੇ ਗਲੇ ਦੀ ਹੱਡੀ ਬਣ ਕੇ ਚੋਣਾਂ ਦੌਰਾਨ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਕੇਂਦਰ ਸਰਕਾਰ ਤੋਂ ਸਾਡੇ ਹੱਕ ਸਾਨੂੰ ਮਿਲ ਜਾਣ ਤਾਂ ਸਾਨੂੰ ਇਸ ਕਿਸਾਨੀ ਮੋਰਚੇ ਨੂੰ ਹੋਰ ਵੀ ਮਜ਼ਬੂਤੀ ਨਾਲ ਅੱਗੇ ਵਧਾਉਣਾ ਪਵੇਗਾ।

ਇਹ ਵੀ ਪੜ੍ਹੋ: ਖਨੌਰੀ ਕਿਸਾਨ ਮੋਰਚੇ ਤੋਂ ਪਰਤੇ ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ ਦੀ ਮੌਤ

ਉਨ੍ਹਾਂ ਕਿਹਾ ਕਿ ਸ਼ੁਭਕਰਨ ਸਿੰਘ ਦੀ ਕਲਸ਼ ਯਾਤਰਾ ਦੇਸ ਦੇ ਵੱਖ-ਵੱਖ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਿਜਾ ਕੇ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਕਿਸਾਨਾਂ ਅਤੇ ਨੌਜਵਾਨਾਂ ਉੱਤੇ ਤਸੱਦਦ ਨੂੰ ਬਿਆਨ ਕਰੇਗੀ ਅਤੇ ਦੇਸ ਦੇ ਹਰ ਵਰਗ ਦੇ ਲੋਕਾਂ ਦੇ ਮਨਾਂ ਵਿੱਚ ਇਸ ਕਿਸਾਨੀ ਅੰਦੋਲਨ ਵਿੱਚ ਯੋਗਦਾਨ ਪਾਉਣ ਦੀ ਚਿੰਗਾਰੀ ਜਾਗੂਗੀ। ਇਸ ਮੌਕੇ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਅਭਿਮੰਨਿਊ ਕੁਹਾੜ ਨੇ ਕਿਹਾ ਕਿ ਸ਼ੁਭਕਰਨ ਦੇ ਕਲਸ਼ ਯਾਤਰਾ ਦਾ ਪੂਰੇ ਹਰਿਆਣਾ ਵਿੱਚ ਜੋਸ਼ ਹੈ। Kisan Andolan

Kisan Andolan
ਖਨੋਰੀ ਬਾਰਡਰ ’ਤੇ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਸਾਨ ਆਗੂ।

22 ਮਾਰਚ ਨੂੰ ਹਿਸਾਰ ਅਤੇ 31 ਨੂੰ ਅੰਬਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸੁਭਕਰਨ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਨਗੇ। ਕੋਹਾੜ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਸ਼ਾਂਤਮਈ ਢੰਗ ਨਾਲ ਸੜਕਾਂ ਤੇ ਬੈਠਾਗੇ ਅਤੇ ਆਉਣ ਵਾਲੇ ਦਿਨਾਂ ’ਚ ਖਨੌਰੀ ਬਾਰਡਰ ਤੇ ਹਰਿਆਣਾ, ਰਾਜਸਥਾਨ, ਆਂਧਰਾ ਅਤੇ ਐਮ ਪੀ ਦੇ ਕਿਸਾਨ ਵੀ ਇੱਥੇ ਆਪਣੇ ਤੰਬੂ ਲਾਉਣਗੇ