Punjab Election Result: ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ
ਸੰਗਰੂਰ (ਗੁਰਪ੍ਰੀਤ ਸਿੰਘ)। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰ ਨਿਰਧਾਰਤ ਕਰ ਦਿੱਤੇ ਗਏ ਹਨ। ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਜਿਸ ਲਈ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਬਲਾਕ ਅੰਨਦਾਨਾ ਐਟ ਮੂਣਕ ਦੀ ਗਿਣਤੀ ਸਰਕਾਰੀ ਆਈਟੀਆਈ ਲੜਕੀਆਂ ਮੂਣਕ ਵਿਖੇ ਹੋਵੇਗੀ ਇਸੇ ਤਰ੍ਹਾਂ ਭਵਾਨੀਗੜ੍ਹ ਦੀ ਗਿਣਤੀ ਯੋਗਾ ਹਾਲ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿਖੇ, ਛਾਜਲੀ ਦੀ ਗਿਣਤੀ ਸਕੂਲ ਆਫ ਐਮੀਨੈਂਸ ਬਾਕਸਿੰਗ ਹਾਲ ਵਿਖੇ, ਧੂਰੀ ਦੀ ਗਿਣਤੀ ਲਾਇਬ੍ਰੇਰੀ ਹਾਲ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ, ਦਿੜ੍ਹਬਾ ਦੀ ਗਿਣਤੀ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ, ਲਹਿਰਾਗਾਗਾ ਦੀ ਗਿਣਤੀ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ, Punjab Election Result
Read Also : ਪੰਜਾਬ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਪੱਤਰ
ਸੰਗਰੂਰ ਦੀ ਗਿਣਤੀ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ, ਸ਼ੇਰਪੁਰ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ, ਸੁਨਾਮ ਊਧਮ ਸਿੰਘ ਵਾਲਾ ਦੀ ਗਿਣਤੀ ਸ਼ਹੀਦ ਊਧਮ ਸਿੰਘ ਸਰਕਾਰੀ ਆਈ ਟੀ ਆਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਅਤੇ ਸੁਨਾਮ ਊਧਮ ਸਿੰਘ ਵਾਲਾ-2 ਦੀ ਗਿਣਤੀ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋਵੇਗੀ।
Punjab Election Result
ਉਹਨਾਂ ਕਿਹਾ ਕਿ ਹਰੇਕ ਰਿਟਰਨਿੰਗ ਅਫਸਰ ਨੂੰ ਗਿਣਤੀ ਲਈ ਪ੍ਰਤੀ ਟੇਬਲ ਤਿੰਨ ਸਟਾਫ ਮੈਂਬਰ ਦਿੱਤੇ ਗਏ ਹਨ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਪਣੇ ਪੱਧਰ ’ਤੇ ਲੋੜੀਂਦੀ ਗਿਣਤੀ ਵਿੱਚ ਸਟਾਫ ਨੂੰ ਰਿਜ਼ਰਵ ਵੀ ਰੱਖਿਆ ਗਿਆ ਹੈ। ਇਸ ਤਰ੍ਹਾਂ ਜ਼ਿਲ੍ਹਾ ਸੰਗਰੂਰ ਵਿੱਚ ਪੈਂਦੇ ਸਾਰੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਪਈਆਂ ਵੋਟਾਂ ਗਿਣਨ ਲਈ 572 ਗਿਣਤੀ ਸਟਾਫ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 40 ਫੀਸਦੀ ਵਾਧੂ ਸਟਾਫ ਮੁਹੱਈਆ ਕਰਵਾਇਆ ਗਿਆ ਹੈ। ਇਸ ਤਰ੍ਹਾਂ ਗਿਣਤੀ ਲਈ ਕੁੱਲ 798 ਕਰਮਚਾਰੀ ਲਗਾਏ ਗਏ ਹਨ।
ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਜਿਸ ਤਰ੍ਹਾਂ ਵੋਟਿੰਗ ਵਾਲੇ ਦਿਨ ਪੂਰੀ ਚੌਕਸੀ ਰੱਖੀ ਗਈ ਸੀ ਉਸੇ ਤਰ੍ਹਾਂ ਗਿਣਤੀ ਵਾਲੇ ਦਿਨ ਵੀ ਹਰ ਤਰ੍ਹਾਂ ਦੀ ਮੁਸਤੈਦੀ ਵਰਤੀ ਜਾਵੇਗੀ। ਉਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਲੋੜੀਂਦੀ ਗਿਣਤੀ ਵਿੱਚ ਅਧਿਕਾਰੀ ਅਤੇ ਮੁਲਾਜ਼ਮ ਲਗਾਏ ਗਏ ਹਨ।ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।














