ਹਰਜੋਤ ਬੈਂਸ ਦੀ ਮੰਗੇਤਰ ਡਾ. ਜੋਤੀ ਯਾਦਵ ਬਾਰੇ ਜਾਣੋ

ਛੇਤੀ ਹੀ ਵਿਆਹ ਬੰਧਨ ’ਚ ਬੱਝਣਗੇ ਹਰਜੋਤ ਬੈਂਸ

 (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸ ਮਹੀਨੇ ਵਿਆਹ ਕਰਨ ਜਾ ਰਹੇ ਹਨ। ਉਹ ਪੰਜਾਬ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਡਾ: ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਡਾ: ਜੋਤੀ ਯਾਦਵ ਗੁਰੂਗ੍ਰਾਮ ‘ਚ ਪਲੀ ਹੈ। ਡਾ: ਜੋਤੀ ਲੁਧਿਆਣਾ ਵਿੱਚ ਏਡੀਸੀਪੀ ਰਹਿ ਚੁੱਕੇ ਹਨ ਅਤੇ ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਡਾ. ਜੋਤੀ ਨੇ ਵੀ ਸੋਸ਼ਲ ਮੀਡੀਆ ‘ਤੇ ਆਪਣੀ ਰਿੰਗ ਸ਼ੇਅਰ ਕੀਤੀ ਹੈ ਅਤੇ ਮੰਤਰੀ ਬੈਂਸ ਨੂੰ ਵੀ ਟੈਗ ਕੀਤਾ ਹੈ।

Harjot Bains

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।