ਜਾਣੋ ਕਿਸ ਦਿਨ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਅੰਦਰ ਪਵੇਗਾ ਮੀਂਹ

Rain in Punjab

ਨਹੀਂ ਮਿਲੇਗੀ ਹਾਲੇ ਰਾਹਤ, ਅਗਲੇ ਦੋ ਦਿਨ ਹੋਰ ਜਾਰੀ ਰਹੇਗਾ ਲੂ ਦਾ ਕਹਿਰ | Rain in Punjab

ਲੁਧਿਆਣਾ (ਜਸਵੀਰ ਸਿੰਘ ਗਹਿਲ)। Rain in Punjab : ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਲੋਕਾਂ ਨੂੰ ਫ਼ਿਲਹਾਲ ਰਾਹਤ ਨਹੀਂ ਮਿਲੇਗੀ ਕਿਉਂਕਿ ਅਗਲੇ ਕੁਝ ਦਿਨ ਹੋਰ ਤਾਪਮਾਨ ਤੇ ਲੂ ਦਾ ਕਹਿਰ ਜਾਰੀ ਰਹੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਦੱਖਣੀ ਤੇ ਪੱਛਮੀ ਪੰਜਾਬ ਤੇ ਹਰਿਆਣਾ ਦੇ ਕੁੱਝ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 45- 46 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ। ਜਦਕਿ ਚੰਡੀਗੜ੍ਹ ਸਮੇਤ ਉੱਤਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44-45 ਡਿਗਰੀ ਸੈਲਸੀਅਸ ਚੱਲ ਰਿਹਾ ਹੈ।

ਜਿਸ ਵਿੱਚ ਅਗਲੇ ਤਿੰਨ ਦਿਨ ਹੋਰ ਕੋਈ ਖਾਸ ਬਦਲਾਅ ਆਉਣ ਦੀ ਸੰਭਾਵਨਾ ਨਹੀ ਹੈ। ਇਸ ਤੋਂ ਬਾਅਦ ਤਾਪਮਾਨ ’ਚ 2-3 ਡਿਗਰੀ ਸੈਲਸੀਅਸ ਗਿਰਾਵਟ ਆਉਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਪੰਜਾਬ ਤੇ ਚੰਡੀਗੜ੍ਹ ਸਹਿਤ ਹਰਿਆਣਾ ਦੇ ਉੱਤਰੀ ਹਿੱਸਿਆ ਵਿੱਚ ਤਾਪਮਾਨ 44-46 ਡਿਗਰੀ ਸੈਲਸੀਅਸ ਦੇ ਵਿੱਚ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ 17 ਤੋਂ 19 ਜੂਨ ਦੇ ਦੌਰਾਨ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਗਰਮ ਹਵਾ ਜਾਰੀ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਹੀ ਹਰਿਆਣਾਂ ਤੇ ਪੰਜਾਬ ਦੇ ਦੱਖਣੀ ਤੇ ਪੱਛਮੀ ਹਿੱਸਿਆ ਵਿੱਚ ਕੁਝ ਸਥਾਨਾਂ ’ਤੇ ਗਰਮ ਹਵਾ ਜਾਰੀ ਰਹਿਣ ਤੋਂ ਇਲਾਵਾ ਕੁੱਝ ਥਾਵਾਂ ’ਤੇ ਵੱਧ ਵੱਧ ਤਾਪਮਾਲ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Also Read : ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਤੋਂ ਉਤਾਰਿਆ ਉਮੀਦਵਾਰ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ 18 ਤੋਂ 20 ਜੂਨ ਨੂੰ ਕੁੱਝ ਸਥਾਨਾਂ ’ਤੇ ਹਲਕੇ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ ਤੇ 21 ਤੋਂ 22 ਜੂਨ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਅਣਾ ਦੇ ਕੁੱਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਬਿਨ੍ਹਾਂ ਕੁੱਝ ਥਾਵਾਂ ’ਤੇ ਗਰਜ਼/ਚਮਕ ਦੇ ਨਾਲ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ।