Petrol-Diesel Price: ਕੀ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਹੈ ਤਾਜ਼ਾ ਰੇਟ

Petrol Diesel Price

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Priceਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਿਉਂ ਦੀਆਂ ਤਿਉਂ ਹੀ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਟਰੈਵਲ ਏਜੰਟ ਬਣ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 4.87 ਲੱਖ ਦੀ ਕੀਤੀ ਧੋਖਾਧੜੀ

ਦਿੱਲੀ ਵਿੱਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ‘ਤੇ, ਅਮਰੀਕੀ ਕਰੂਡ ਹਫਤੇ ਦੇ ਅੰਤ ‘ਚ 4.03 ਫੀਸਦੀ ਵਧ ਕੇ 75.84 ਡਾਲਰ ਪ੍ਰਤੀ ਬੈਰਲ ਹੋ ਗਿਆ। ਨਾਲ ਹੀ ਲੰਦਨ ਬ੍ਰੈਂਟ ਕਰੂਡ ਵੀ ਤੇਜ਼ੀ ਨਾਲ 80.61 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ।

ਦੇਸ਼ ਦੇ ਚਾਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ

ਮਹਾਂਨਗਰ     ਪੈਟਰੋਲ ਡੀਜ਼ਲ (ਰੁਪਏ ਪ੍ਰਤੀ ਲੀਟਰ)     ਪੈਟਰੋਲ ਅਤੇ ਡੀਜ਼ਲ ਦੀ ਕੀਮਤ (Petrol-Diesel Price)
ਦਿੱਲੀ         96.72                                 89.62
ਮੁੰਬਈ         106.31                               94.27
ਚੇਨਈ         102.73                               94.33
ਕੋਲਕਾਤਾ      106.03                               92.76

LEAVE A REPLY

Please enter your comment!
Please enter your name here