ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.

Punjab Budget

ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ (Punjab Budget)

  •  ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੇ ਬਜਟ ਦੀ ਸ਼ਲਾਘਾ ਕੀਤੀ ਹੈ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। Punjab Budget

ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ

ਉਨਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। Punjab Budget

ਇਹ ਵੀ ਪੜ੍ਹੋ: EPFO Rules : PF ਖਾਤੇ ’ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾਏ ਜਾ ਸਕਦੇ ਹਨ, ਜਾਣੋ ਪੂਰੀ ਪ੍ਰਕਿਰਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ। ਉਨਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ। Punjab Budget