ਪੰਜਾਬ-ਦਿੱਲੀ ਦਰਮਿਆਨ ਨਾਲੇਜ ਸ਼ੇਅਰਿੰਗ ਐਗਰੀਮੈਂਟ, ਦੋਵੇਂ ਮੁੱਖ ਮੰਤਰੀਆਂ ਨੇ ਕੀਤੇ ਦਸਤਖਤ

MAAN

 ਮਾਨ ਨੇ ਕਿਹਾ- ਪਹਿਲਾਂ ਮੁਹੱਲਾ ਕਲੀਨਿਕ ਅਤੇ ਸਕੂਲ ਵਧੀਆ ਬਣਾਏ ਜਾਣਗੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਨਾਲੇਜ ਸ਼ੇਅਰਿੰਗ ਐਗਰੀਮੈਂਟ ਹੋਇਆ। ਇਸ ਐਗਰੀਮੈਂਟ ’ਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕੀਤੇ ਹਨ। ਇਸ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮਾਡਲ ਪੰਜਾਬ ’ਚ ਲਾਗੂ ਕੀਤਾ ਜਾਵੇਗਾ। ਜਿਵੇਂ ਦਿੱਲੀ ਦੇ ਸਕੂਲ ਚੰਗੇ ਹਨ ਇਸ ਤਰ੍ਹਾਂ ਪੰਜਾਬ ’ਚ ਵੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।

ਜੇਕਰ ਅਸੀਂ ਐਮਸੀਡੀ ਚੋਣਾਂ ਜਿੱਤਦੇ ਹਾਂ, ਤਾਂ ਅਸੀਂ ਇੰਦੌਰ ਵੇਖਣ ਵੀ ਜਾਵਾਂਗੇ

ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ। ਅਸੀਂ ਇੱਕ ਦੂਜੇ ਦੇ ਸੂਬਿਆਂ ਵਿੱਚ ਕੀਤੇ ਚੰਗੇ ਕੰਮਾਂ ਨੂੰ ਲਾਗੂ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਵੀ ਚੰਗਾ ਕੰਮ ਹੋਵੇਗਾ, ਅਸੀਂ ਉਸ ਨੂੰ ਸਿੱਖਾਂਗੇ। ਇੰਦੌਰ ਵਿੱਚ ਸਫ਼ਾਈ ਚੰਗੀ ਹੈ। ਉੱਥੇ ਭਾਜਪਾ ਦੀ ਸਰਕਾਰ ਹੈ। ਜੇਕਰ ਅਸੀਂ ਐਮਸੀਡੀ ਚੋਣਾਂ ਜਿੱਤਦੇ ਹਾਂ, ਤਾਂ ਅਸੀਂ ਇੰਦੌਰ ਦੇਖਣ ਵੀ ਜਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਅਸੀਂ ਹਰੇਕ ਵਿਧਾਨ ਸਭਾ ਹਲਕੇ ਵਿੱਚ 117 ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਉੱਥੇ ਸਰਕਾਰੀ ਸਕੂਲ ਬਣਾਵਾਂਗੇ। ਇਸ ਤੋਂ ਬਾਅਦ ਹੌਲੀ-ਹੌਲੀ ਸਭ ਠੀਕ ਹੋ ਜਾਵੇਗਾ।

ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਕੰਮ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਵੀ 2 ਦਿਨਾਂ ਤੋਂ ਦਿੱਲੀ ਦੌਰੇ ‘ਤੇ ਹਨ। ਹੁਣ ਦਿੱਲੀ ਤੋਂ ਸਿੱਖ ਕੇ ਪੰਜਾਬ ਵਿੱਚ ਕੰਮ ਕੀਤਾ ਜਾਵੇਗਾ। ਪੰਜਾਬ ਵਿੱਚ ਕੀਤੇ ਚੰਗੇ ਕੰਮਾਂ ਨੂੰ ਦਿੱਲੀ ਵਿੱਚ ਲਾਗੂ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ 23 ਲੱਖ ਦੇ ਕਰੀਬ ਬੱਚੇ ਪੜ੍ਹਦੇ ਹਨ। ਦਿੱਲੀ ਵਿੱਚ ਇੱਕ ਹਜ਼ਾਰ ਤੋਂ 1100 ਸਕੂਲ ਹਨ ਅਤੇ 18 ਲੱਖ ਬੱਚੇ ਹਨ। ਸਾਡੇ ਕੋਲ ਸਕੂਲਾਂ ਲਈ ਬਹੁਤ ਜ਼ਮੀਨ ਹੈ। ਜਿੱਥੇ ਖੇਡ ਮੈਦਾਨ ਬਣਾਇਆ ਜਾ ਸਕਦਾ ਹੈ। ਪੰਜਾਬ ਨੂੰ ਖੇਡਾਂ ਵਜੋਂ ਜਾਣਿਆ ਜਾਂਦਾ ਸੀ ਪਰ ਸਰਕਾਰਾਂ ਨੇ ਇਸ ਦਾ ਬੁਰਾ ਹਾਲ ਕਰ ਦਿੱਤਾ। ਪੰਜਾਬ ਦੇ ਹਸਪਤਾਲਾਂ ਦਾ ਬੁਰਾ ਹਾਲ ਹੈ। ਡਾਕਟਰ ਹਨ ਪਰ ਬੁਨਿਆਦੀ ਢਾਂਚਾ ਨਹੀਂ। ਜੇ ਮੈਂ ਐਮ ਪੀ ਲੈਡ ਫੰਡ ਵਿੱਚੋਂ ਵੈਂਟੀਲੇਟਰ ਦਿੰਦਾ ਸੀ ਤਾਂ ਇਸ ਨੂੰ ਚਲਾਉਣ ਵਾਲਾ ਕੋਈ ਨਹੀਂ ਸੀ

ਦਿੱਲੀ ’ਚ ਅਮਰੀਕਾ-ਕੈਨੇਡਾ ਵਰਗੇ ਸਕੂਲ

ਭਗਵੰਤ ਮਾਨ ਨੇ ਦਿੱਲੀ ਦੇ ਸਰਕਾਰੀ ਸਕੂਲਾਂ ’ਚ ਭਾਵੇਂ ਜਗ੍ਹਾ ਦੀ ਘੱਟ ਹੈ, ਫਿਰ ਵੀ ਅਮਰੀਕਾ-ਕੈਨੇਡਾ ਵਰਗੇ ਸਕੂਲ ਬਣਾਏ ਗਏ ਹਨ। ਇਹ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇੱਥੇ ਲਾਗੂ ਕੀਤਾ ਗਿਆ ਹੈ। ਪੰਜਾਬ ’ਚ ਵੀ ਇਸੇ ਤਰ੍ਹਾਂ ਦੇ ਸਕੂਲ ਬਣਾਵਾਂਗੇ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਦੋ ਰੋਜ਼ਾ ਦੌਰੇ ’ਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here