ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਤੇ ਉਨ੍ਹਾਂ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਇਲਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ, ਬਹੁਜਲ ਸਮਾਜ ਪਾਰਟੀ ਦੀ ਸੁਪ੍ਰੀਮੋ ਮਾਇਆਵਤੀ ਸਮੇਤ ਕਈ ਲੋਕਾਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀ ਕੋਵਿੰਦ ਨੇ ਅੱਜ ਇਥੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਜਯੰਤੀ ਤੇ ਸੰਸਦ ਭਵਨ ‘ਚ ਉਨ੍ਹਾਂ ਦੀ ਮੂਰਤੀ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।