ਕੋਟਾ ’ਚ ਰੂਹਾਨੀ ਸਥਾਪਨਾ ਮਹੀਨੇ ਦੇ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਕੱਲ੍ਹ, ਤਿਆਰੀਆਂ ਮੁਕੰਮਲ

Honeypreet Insan

(ਸੱਚ ਕਹੂੰ ਨਿਊਜ਼) ਕੋਟਾ। ਰਾਜਸਥਾਨ ਦੀ ਸਾਧ-ਸੰਗਤ ਅੱਜ 23 ਅਪਰੈਲ, ਐਤਵਾਰ ਨੂੰ ਮਹਾਰਾਓ ਉਮੈਦ ਸਿੰਘ ਸਟੇਡੀਅਮ, ਨਿਆਪੁਰਾ, ਕੋਟਾ ’ਚ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਨਾਮ ਚਰਚਾ ਕਰਕੇ ਮਨਾ ਰਹੀ ਹੈ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ।

ਜ਼ਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟ੍ਰੈਫਿਕ, ਲੰਗਰ ਅਤੇ ਪਾਣੀ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਪਵਿੱਤਰ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ ਸੀ ਇਸ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਰੂਹਾਨੀ ਸਥਾਪਨਾ ਮਹੀਨੇ ਦੇ ਰੂਪ ’ਚ ਮਨਾਉਦੀ ਹੈ ਇਸ ਸ਼ੁੱਭ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 156 ਕਾਰਜ ਵੀ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ