ਸਾਡੇ ਨਾਲ ਸ਼ਾਮਲ

Follow us

34.8 C
Chandigarh
Thursday, March 5, 2026
More
    Home Breaking News Kotkapura Pan...

    Kotkapura Panchayat Samiti Election: ਕਾਂਗਰਸ ਦਾ ਚੇਅਰਮੈਨ ਤੇ ‘ਆਪ’ ਦੀ ਬਣੀ ਵਾਈਸ ਚੇਅਰਮੈਨ

    Kotkapura Panchayat Samiti Election
    Kotkapura Panchayat Samiti Election: ਕਾਂਗਰਸ ਦਾ ਚੇਅਰਮੈਨ ਤੇ 'ਆਪ' ਦੀ ਬਣੀ ਵਾਈਸ ਚੇਅਰਮੈਨ

    ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਵਾਂਦਰ ਜਟਾਣਾ ਬਣੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੀ ਮਨਦੀਪ ਕੌਰ ਬਣੀ ਵਾਈਸ ਚੇਅਰਮੈਨ

    Kotkapura Panchayat Samiti Election: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਬੀਡੀਪੀਓ ਦਫ਼ਤਰ ਵਿਖੇ ਪੰਚਾਇਤ ਸੰਮਤੀ ਕੋਟਕਪੂਰਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਮਤੀ ਨਾਲ ਸੰਬੰਧਤ ਨਵੇਂ ਚੁਣੇ ਗਏ ਸਾਰੇ 19 ਮੈਂਬਰਾਂ ਤੋਂ ਇਲਾਵਾ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹੋਏ।

    ਇਹ ਵੀ ਪੜ੍ਹੋ: Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ…

    ਐਸਡੀਐਮ ਕੋਟਕਪੂਰਾ ਦੀ ਨਿਗਰਾਨੀ ਅਤੇ ਬੀਡੀਪੀਓ ਦੀ ਅਗਵਾਈ ਹੇਠ ਹੋਈ ਚੋਣ ਪ੍ਰਕਿਰਿਆ ਦੌਰਾਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੁਲਦੀਪ ਸਿੰਘ ਵਾਂਦਰ ਜਟਾਣਾ ਨੂੰ ਪੰਚਾਇਤ ਸੰਮਤੀ ਦਾ ਚੇਅਰਮੈਨ ਚੁਣਿਆ ਗਿਆ, ਜਦੋਂਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮਨਦੀਪ ਕੌਰ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅੱਠ ਮੈਂਬਰਾਂ ਨੇ ਚੋਣ ਪ੍ਰਕਿਰਿਆ ’ਤੇ ਸਵਾਲ ਉਠਾਉਂਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕਾਂਗਰਸ ਪਾਰਟੀ ਨਾਲ ਸੰਬੰਧਿਤ ਚੇਅਰਮੈਨ ਚੁਣੇ ਜਾਣ ਉਪਰੰਤ ਪਾਰਟੀ ਦੇ ਹਲਕਾ ਇੰਚਾਰਜ ਅਜੇ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਵ-ਨਿਯੁਕਤ ਚੇਅਰਮੈਨ ਕੁਲਦੀਪ ਸਿੰਘ ਅਤੇ ਸਮੂਹ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।

    ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਅਤੇ ਨਵੇਂ ਚੇਅਰਮੈਨ ਕੁਲਦੀਪ ਸਿੰਘ ਨੇ ਇਲਾਕੇ ਦੇ ਲੋਕਾਂ, ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਰਾਹੀਂ ਪਿੰਡਾਂ ਦੇ ਵਿਕਾਸ ਕਾਰਜ ਤਰਜ਼ੀਹ ਦੇ ਆਧਾਰ ’ਤੇ ਕਰਵਾਏ ਜਾਣਗੇ। ਉਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ।  Kotkapura Panchayat Samiti Election