Kotkapura Police: ਕੋਟਕਪੂਰਾ ਪੁਲਿਸ ਵੱਲੋਂ ਚੰਦ ਘੰਟਿਆ ਅੰਦਰ ਹੀ ਟ੍ਰੇਸ ਕੀਤਾ ਚੋਰੀ ਦਾ ਕੇਸ

Kotkapura Police
Kotkapura Police: ਕੋਟਕਪੂਰਾ ਪੁਲਿਸ ਵੱਲੋਂ ਚੰਦ ਘੰਟਿਆ ਅੰਦਰ ਹੀ ਟ੍ਰੇਸ ਕੀਤਾ ਚੋਰੀ ਦਾ ਕੇਸ

Kotkapura Police: ਵਾਰਦਾਤ ਵਿੱਚ ਸ਼ਾਮਿਲ 02 ਸਕੇ ਭਰਾ ਚੋਰੀ ਕੀਤੀ ਗੱਡੀ ਅਤੇ ਸੋਨੇ ਦੇ ਗਹਿਣਿਆ ਸਮੇਤ ਕੀਤੇ ਕਾਬੂ

Kotkapura Police: ਕੋਟਕਪੂਰਾ (ਅਜੈ ਮਨਚੰਦਾ)। ਡਾ. ਪ੍ਰਗਿਆ ਜੈਨ, ਆਈ.ਪੀ.ਐਸ, ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸੁਰੱਖਿਅਤ ਅਤੇ ਅਪਰਾਧ–ਮੁਕਤ ਬਣਾਈ ਰੱਖਣ ਲਈ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. ਇੰਨਵੈਸਟੀਗੇਸ਼ਨ ਦੀ ਰਹਿਨੁਮਾਈ ਹੇਠ ਕੋਟਕਪੂਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਦੋ ਸਕੇ ਭਰਾਵਾਂ ਨੂੰ ਮਹਿਜ਼ ਕੁਝ ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੰਜੀਵ ਕੁਮਾਰ, ਡੀ.ਐਸ.ਪੀ. ਸਬ-ਡਵੀਜ਼ਨ ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਛਾਣ ਸੁਭਾਸ਼ ਸਿੰਘ ਉਰਫ਼ ਬਾਸਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਗਾ ਵਜੋਂ ਹੋਈ ਹੈ, ਜੋ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮੱਲਣ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਪਾਸੋਂ ਚੋਰੀ ਕੀਤੀ ਮਹਿੰਦਰਾ ਬਲੈਰੋ ਗੱਡੀ ਅਤੇ ਲਗਭਗ 10 ਲੱਖ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ।

Kotkapura Police

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆ ਉਹਨਾ ਦੱਸਿਆ ਕਿ ਮਿਤੀ 26 ਫਰਵਰੀ ਨੂੰ ਕੋਟਕਪੂਰਾ ਵਿਖੇ ਸਥਿਤ ਸੇਤੀਆ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਇੱਕ ਪਰਿਵਾਰ ਵੱਲੋਂ ਆਪਣੀ ਗੱਡੀ ਪਾਰਕਿੰਗ ਵਿੱਚ ਖੜੀ ਕੀਤੀ ਗਈ ਸੀ। ਗੱਡੀ ਦੇ ਡੈਸ਼ਬੋਰਡ ਵਿੱਚ ਰੱਖਿਆ ਇੱਕ ਸੋਨੇ ਦਾ ਹਾਰ ਅਤੇ ਕੰਨਾਂ ਦੇ ਕਾਟਿਆਂ ਦਾ ਜੋੜਾ, ਜਿਸ ਦੀ ਕੁੱਲ ਕੀਮਤ ਕਰੀਬ 10 ਲੱਖ ਰੁਪਏ ਸੀ, ਗੱਡੀ ਸਮੇਤ ਚੋਰੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਕੋਟਕਪੂਰਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ। Kotkapura Police

Read Also: ਪੰਜਾਬ ਸਕੱਤਰੇਤ, ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ’ਚ ਬੰਬ ਧਮਾਕੇ ਦੀ ਧਮਕੀ

ਜਿਸ ਦੌਰਾਨ ਪੁਲਿਸ ਟੀਮਾਂ ਨੇ ਦੋਹਾ ਦੋਸ਼ੀਆਂ ਨੂੰ ਕੋਟਕਪੂਰਾ–ਮੁਕਤਸਰ ਰੋਡ ਤੋਂ ਚੋਰੀ ਕੀਤੀ ਬਲੈਰੋ ਕਾਰ ਸਮੇਤ ਕਾਬੂ ਕਰ ਲਿਆ ਅਤੇ ਗੱਡੀ ਦੀ ਤਲਾਸ਼ੀ ਦੌਰਾਨ ਚੋਰੀ ਕੀਤੇ ਗਹਿਣੇ ਵੀ ਬਰਾਮਦ ਕਰ ਲਏ ਗਏ। ਡੀ.ਐਸ.ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਚੋਰੀ ਕੀਤੀਆਂ ਕਾਰਾਂ ਦੇ ਟਾਇਰ ਉਤਾਰ ਕੇ ਉਹਨਾਂ ਨੂੰ ਅੱਗੇ ਵੇਚ ਦਿੰਦੇ ਸਨ। ਸੁਰੂਆਤੀ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਕਰ ਚੁੱਕੇ ਹਨ ਅਤੇ ਉਨ੍ਹਾਂ ਦੇ ਖ਼ਿਲਾਫ਼ ਮੋਗਾ, ਫਰੀਦਕੋਟ, ਬਠਿੰਡਾ ਅਤੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੋਰੀ, ਨਸ਼ਾ ਤਸਕਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 08 ਮੁਕੱਦਮੇ ਦਰਜ ਹਨ।

ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਇਹਨਾ ਨਾਲ ਚੋਰੀ ਦੀਆ ਵਾਰਦਾਤਾਂ ਵਿੱਚ ਹੋਰ ਕੌਣ-ਕੌਣ ਸ਼ਾਮਿਲ ਸੀ ਅਤੇ ਚੋਰੀ ਕੀਤਾ ਸਮਾਨ ਕਿੱਥੇ ਵੇਚਿਆ ਜਾਂਦਾ ਸੀ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 42 ਮਿਤੀ 27.02.2026 ਅਧੀਨ ਧਾਰਾ 303(2) ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਹੈ। ਗੁਰਸ਼ਰਨ ਸਿੰਘ ਐਨ ਆਰ ਆਈ ਨੇ ਕੋਟਕਪੂਰਾ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਟਪੂਰਾ ਪੁਲਿਸ ਨੇ ਬਹੁਤ ਹੀ ਜਲਦੀ ਇਸ ਮਾਮਲੇ ਨੂੰ ਸੁਲਝਾ ਲਿਆ ।