ਕੋਵਿੰਦ, , ਮੋਦੀ, ਨਾਇਡੂ, ਸ਼ਾਹ ਤੇ ਬੈਜਲ ਨੇ ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨੇ ਗੁਜਰਾਤ ‘ਚ ਸਰਦਾਰ ਪਟੇਲ ਦੀ ਮੂਰਤੀ ਸਟੈਚਿਊ ਆਫ਼ ਯੂਨਿਟ ‘ਤੇ ਜਾ ਕੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕੱਇਆ ਨਾਇਡੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ ਅੱਜ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ।

Sardar Patel

ਕੋਵਿੰਦ, ਵੈਂਕੱਇਆ ਨਾਇਡੂ , ਅਮਿਤ ਸ਼ਾਹ ਤੇ ਬੈਜਲ ਸਵੇਰੇ ਪੌਣੇ ਅੱਠ ਵਜੇ ਪਟੇਲ ਚੌਂਕ ਸਥਿਤ ਸਰਦਾਰ ਪਟੇਲ ਦੀ ਮੂਰਤੀ ਵਾਲੀ ਥਾਂ ਪਹੁੰਚੇ ਤੇ ਉਨ੍ਹਾਂ ਦੀ 145 ਵੀ ਜੈਅੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਰਦਾਰ ਪਟੇਲ ਦੀ ਜੈਅੰਤੀ ਨੂੰ ਦੇਸ਼ ਭਰ ‘ਚ ਕੌਮੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸ਼ਰਧਾਂਜਲੀ ਭੇਂਟ ਕੀਤੇ ਜਾਣ ਤੋਂ ਬਾਅਦ ਸ਼ਾਹ ਨੇ ਉੱਥੇ ਮੌਜ਼ੂਦ ਲੋਕਾਂ ਤੇ ਦੇਸ਼ ਵਾਸੀਆਂ ਨੂੰ ਕੌਮੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਦੀ ਸਹੁੰ ਚੁਕਾਈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਬਣਾਈ ਰੱਖਣ ਦਾ ਪ੍ਰਣ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਹਰ ਸਾਲ ਏਕਤਾ ਦੌੜ ਦਾ ਵੀ ਆਯੋਜਨ ਕੀਤਾ ਜਾਂਦਾ ਸੀ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਰਾਜਧਾਨੀ ਦਿੱਲੀ ‘ਚ ਇਸ ਦੌੜ ਦਾ ਆਯੋਜਨ ਨਹੀਂ ਕੀਤਾ ਜਾ ਸਕਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਕੇਵੜੀਆ ‘ਚ ਸਰਦਾਰ ਪਟੇਲ ਦੀ ਮੂਰਤੀ ਸਟੈਚਿਊ ਆਫ਼ ਯੂਨਿਟੀ ‘ਤੇ ਜਾ ਕੇ ਉਨ੍ਹਾਂ ਸ਼ਰਧਾਂਜਲੀ ਭੇਂਟ ਕੀਤੀ ਤੇ ਦੇਸ਼ ਵਾਸੀਆਂ ਨੂੰ ਕੌਮੀ ਏਕਤਾ ਦੀ ਸਹੁੰ ਚੁਕਾਈ। ਉਹਨ੍ਹਾਂ ਏਕਤਾ ਦਿਵਸ ਪਰੇਡ ਦਾ ਵੀ ਨਿਰੀਖਣ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.