ਕੋਵਿੰਦ, ਮੋਦੀ, ਸ਼ਾਹ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Vajpayee

ਕੋਵਿੰਦ, ਮੋਦੀ, ਸ਼ਾਹ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਸਮੇਤ ਕਈ ਕੇਂਦਰੀ ਮੰਤਰੀਆਂ ਅਤੇ ਭਾਜਪਾ ਦੇ ਤਮਾਮ ਵੱਡੇ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧੀ ‘ਤੇ ਜਾ ਕੇ ਸ਼ੁੱਕਰਵਾਰ ਨੂੰ ਉਹਨਾਂ ਦੀ ਪਹਿਲੀ ਬਰਸ਼ੀ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਵਰਗੀ ਵਾਜਪਾਈ ਦਾ ਪਿਛਲੇ ਸਾਲ ਦੇਹਾਂਤ ਹੋ ਗਿਆ ਸੀ। ਸ੍ਰੀ ਕੋਵਿੰਦ, ਸ੍ਰੀ ਮੋਦੀ ਅਤੇ ਸ੍ਰੀ ਸ਼ਾਹ ਅੱਜ ਸਵੇਰੇ ਮਰਹੂਮ ਵਾਜਪਾਈ ਦੀ ਸਮਾਧੀ ਸਥਲ ‘ਸਦੈਵ ਅਟਲ’ ਗਏ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪ੍ਰਾਰਥਨਾ ਸਭਾ ‘ਚ ਸ਼ਾਮਲ ਹੋਏ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀਆਂ ਤੋਂ ਇਲਾਵਾ ਭਾਜਪਾ ਦੇ ਸਾਰੇ ਵੱਡੇ ਨੇਤਾਵਾਂ ਨੇ ਵੀ ਵਾਜਪਾਈ ਦੇ ਸਮਾਧੀ ਸਥਲ ‘ਤੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ।

LEAVE A REPLY

Please enter your comment!
Please enter your name here