ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ 23 ਮਾਰਚ ਨੂੰ ਹੁਸੈਨੀਵਾਲਾ ਸਮਾਰਕ ਤੱਕ ਕਰੇਗੀ ਮੋਟਰਸਾਈਕਲ ਮਾਰਚ
(ਸਤਪਾਲ ਥਿੰਦ) ਫਿਰੋਜਪੁਰ । ਕ੍ਰਾਂਤੀਕਾਰੀ ਕਿਸਾਨ ਯੂਨੀਅਨ (Krantikari Kisan Union) ਪੰਜਾਬ ਦੀ ਮੀਟਿੰਗ ਪਿੰਡ ਹੁਸੈਨੀਵਾਲਾ ਵਰਕਸ਼ਾਪ ਵਿਖੇ ਬਲਾਕ ਆਗੂ ਗੁਰਚਰਨ ਸਿੰਘ ਹੁਸੈਨੀਵਾਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਵਿੱਚ ਕਿਸਾਨੀ ਮੰਗਾਂ ਮਸਲਿਆਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਪਿੰਡ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਸਤਨਾਮ ਸਿੰਘ ਨੂੰ ਪ੍ਰਧਾਨ, ਹਰਿੰਦਰ ਸਿੰਘ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਨੂੰ ਪ੍ਰੈੱਸ ਸਕੱਤਰ, ਹਰਪ੍ਰੀਤ ਸਿੰਘ ਨੂੰ ਖਜਾਨਚੀ ਅਤੇ ਮਿੰਦਰ ਸਿੰਘ ਸਰਪੰਚ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਗੁਰਭਜਨ ਸਿੰਘ ਮੁਨਸ਼ਾ ਸਿੰਘ ਬਲਦੇਵ ਸਿੰਘ, ਬਲਜੀਤ ਸਿੰਘ, ਚੰਨ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਆਦਿ ਨੂੰ ਵੀ ਮੈਂਬਰ ਨਿਯੁਕਤ ਕੀਤਾ।
ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ 23 ਮਾਰਚ ਨੂੰ ਜਥੇਬੰਦੀ ਵੱਲੋਂ ਫਿਰੋਜਪੁਰ ਦੇ ਸ਼ੇਰ ਸ਼ਾਹ ਵਲੀ ਚੌਂਕ ਤੋਂ ਹੁਸੈਨੀਵਾਲਾ ਸਮਾਰਕ ਤੱਕ ਮੋਟਰਸਾਈਕਲ ਮਾਰਚ ਕਰ ਕੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖਤਮ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਹਰਿਆਣੇ ਦੀਆਂ ਜਥੇਬੰਦੀਆਂ 25 ਮਾਰਚ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ । ਜਿਸ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਤੋਂ ਸੈਂਕੜੇ ਕਿਸਾਨ ਸ਼ਾਮਲ ਹੋਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਾਜ਼ਰ ਆਗੂ ਹਰਨੇਕ ਸਿੰਘ ਮਾਛੀਵਾੜਾ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ,ਗੁਰਪਰਵਿੰਦਰ ਸਿੰਘ ਬਾਰੇ ਕੇ, ਬਿਕਰਮਜੀਤ ਬਾਰੇ ਕੇ ਆਦਿ ਆਗੂਆਂ ਨੇ ਕਿਸਾਨਾਂ ਨੂੰ ਸੱਦਾ ਕਿਸਾਨੀ ਨੂੰ ਬਚਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਥੱਲੇ ਜਥੇਬੰਦ ਹੋ ਕੇ ਸੰਘਰਸਾਂ ਵਿੱਚ ਕੁੱਦੋ ਤਾਂ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਕੇ ਕਿਸਾਨੀ ਨੂੰ ਬਚਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ