Welfare Work: (ਮਨੋਜ ਗੋਇਲ) ਮਵੀਕਲਾ/ਘੱਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਮਵੀਕਲਾਂ ’ਚ ਦੂਜਾ ਸਰੀਰਦਾਨ ਹੋਇਆ। ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਨੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਪ੍ਰੇਰਨਾਵਾਂ ਅਨੁਸਾਰ ਦੇਹਾਂਤ ਉਪਰੰਤ ਸਰੀਰਦਾਨ ਦਾ ਪ੍ਰਣ ਕੀਤਾ ਹੋਇਆ ਸੀ। ਇਸ ਕੀਤੇ ਗਏ ਪ੍ਰਣ ਨੂੰ ਉਹਨਾਂ ਦੇ ਪਰਿਵਾਰ ਵੱਲੋਂ ਪੂਰਾ ਕਰਦਿਆਂ ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ 85 ਮੈਂਬਰ ਧੰਨ ਸਿੰਘ ਇੰਸਾਂ ਕੁਲਾਰਾਂ ,85 ਮੈਂਬਰ ਅਮਰੀਕ ਸਿੰਘ ਸ਼ਾਹਪੁਰ, 85 ਮੈਂਬਰ ਭੈਣ ਹਰਜੀਤ ਕੌਰ ਅਤੇ ਬਲਾਕ ਪ੍ਰੇਮੀ ਸੇਵਕ ਬਲਵੀਰ ਸਿੰਘ ਨੇ ਦੱਸਿਆ ਕਿ ਸੱਚਖੰਡ ਵਾਸੀ ਸਰੀਰਦਾਨੀ ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਪਤਨੀ ਮਨੋਹਰ ਰਾਮ ਕੁਲਾਰਾ ਅਚਾਨਕ ਸਦੀਵੀ ਵਿਛੋੜਾ ਦੇ ਗਏ, ਜੋ ਕਿ ਕਾਫੀ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਣ ਕਾਰਨ ਮਾਨਵਤਾ ਭਲਾਈ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ ਅਤੇ ਉਹਨਾਂ ਨੇ ਸਰੀਰ ਦਾਨ ਕਰਨ ਦਾ ਪ੍ਰਣ ਕੀਤਾ ਸੀ।
ਇਹ ਵੀ ਪੜ੍ਹੋ: Walfare Work: ..ਤੇ ਜਦੋਂ ਦੇਖਦਿਆਂ ਹੀ ਦੇਖਦਿਆਂ ਬਣ ਗਿਆ ਮਕਾਨ
ਜਿਨ੍ਹਾਂ ਦੀ ਅੱਜ ਅੰਤਿਮ ਇੱਛਾ ਨੂੰ ਪੂਰਾ ਕਰਦੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਜੀਵਨ ਇੰਸਾਂ 15 ਮੈਂਬਰ ਸਮਾਣਾ, ਦਮਨ ਇੰਸਾਂ, ਹਰਦੀਪ ਇੰਸਾਂ ਅਤੇ ਹਰਵਿੰਦਰ ਇੰਸਾਂ ਇਨ੍ਹਾਂ ਸੇਵਾਦਾਰਾਂ ਵੱਲੋਂ ਮਾਤਾ ਜੀ ਦੀ ਮ੍ਰਿਤਕ ਦੇਹ ਨੂੰ ਸੰਤੋਸ਼ ਮੈਡੀਕਲ ਕਾਲਜ ਪ੍ਰਤਾਪ ਬਿਹਾਰ ਗਾਜੀਆਬਾਦ ਨੂੰ ਦਾਨ ਕੀਤਾ ਗਿਆ। Welfare Work
ਇਸ ਤੋਂ ਪਹਿਲਾਂ ‘ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਬਲਾਕ ਮਵੀਕਲਾਂ ਦੇ ਸਾਰੇ ਹੀ ਜਿੰਮੇਵਾਰ 15 ਮੈਂਬਰ ਆਈਟੀ ਵਿੰਗ ਦੇ ਸੇਵਾਦਾਰ , ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰ ਅਤੇ ਹੋਰ ਸੰਮਤੀਆਂ ਦੇ ਜਿੰਮੇਵਾਰ ਹਾਜ਼ਰ ਸਨ l