ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ

Kulbir Singh Zira

ਫਿਰੋਜਪੁਰ (ਸੱਤਪਾਲ ਥਿੰਦ)। ਜ਼ੀਰਾ ਹਲਕੇ ਦੇ ਸਾਬਕਾ ਵਿਧਾਇਕ ਤੇ ਕਾਗਰਸ ਦੇ ਜਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਸਵੇਰੇ ਜ਼ੀਰਾ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ। ਜਿਸ ਨੂੰ ਥਾਣੇ ਸਦਰ ਗਿਰਫ਼ਤਾਰ ਕਰਨ ਤੋਂ ਬਾਅਦ ਲਿਆਦਾ ਗਿਆ। ਜਿਸ ਸਬੰਧੀ ਜੀਰਾ ਦੇ ਫੇਸਬੁੱਕ ਪੇਜ਼ ਤੇ ਵੀਡੀਓ ਲਾਈਵ ਪਾਈ ਗਈ ਹੈ ਉਸ ਵੀਡੀਓ ਵਿੱਚ ਜ਼ੀਰਾ ਦੇ ਡੀਐੱਸਪੀ ਗੁਰਦੀਪ ਸਿੰਘ ਵੀ ਦਿਖਾਈ ਦੇ ਰਹੇ ਹਨ। ਜ਼ੀਰਾ ਨੇ ਅੱਜ ਫ਼ਿਰੋਜ਼ਪੁਰ ਆ ਕੇ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਦੇਣ ਦੀ ਗੱਲ ਕਹੀ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਘਰ ਤੋ ਚੱਕ ਲਿਆ।

Kulbir Singh Zira

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਨੂੰ ਜਿਵੇਂ ਹੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਲਿਆਂਦਾ ਗਿਆ ਤਾਂ ਉਨ੍ਹਾਂ ਦੇ ਸਮੱਰਥਕ ਉੱਥੇ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ