ਵਿਧਾਇਕਾਂ ਦੀ ਮੀਟਿੰਗ ‘ਚੋਂ ਕੁਲਬੀਰ ਜ਼ੀਰਾ ਬਾਹਰ

Kulbir Zira out of MLA's meeting

ਚੰਡੀਗੜ੍ਹ: ਆਪਣੀ ਹੀ ਸਰਕਾਰ ਖਿਲਾਫ ਝੰਡਾ ਬਗਾਵਤ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲਾਂ ਅਜੇ ਮੁੱਕਦੀਆਂ ਨਜ਼ਰ ਨਹੀਂ ਆ ਰਹੀਆਂ।। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਾਲਵਾ ਜ਼ੋਨ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚੋਂ ਵਿਧਾਇਕ ਜ਼ੀਰਾ ਆਊਟ ਕਰ ਦਿੱਤਾ ਗਿਆ।। ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ਵਿੱਚ ਕੁਲਬੀਰ ਜ਼ੀਰਾ ਨੂੰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ।। ਮੀਟਿੰਗ ਵਿੱਚ ਕਾਂਗਰਸ ਨੇ ਸਭ ਠੀਕ ਹੋਣ ਦਾ ਸੰਕੇਤ ਵੀ ਦਿੱਤਾ ਸੀ।। ਬੀਤੇ ਦਿਨੀਂ ਕੁਲਬੀਰ ਜ਼ੀਰਾ ਨੇ ਪੁਲਿਸ ਉੱਪਰ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲਾਉਂਦਿਆਂ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ। ਇਸ ਮਗਰੋਂ ਜ਼ੀਰਾ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ।। ਸ਼ੁੱਕਰਵਾਰ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁਅੱਤਲੀ ਰੱਦ ਕਰਨ ਦੀ ਵੀ ਗੁਜ਼ਾਰਸ਼ ਕੀਤੀ ਸੀ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਲਬੀਰ ਜ਼ੀਰਾ ਨੂੰ ਵਿਧਾਇਕਾਂ ਦੀ ਚੱਲ ਰਹੀ ਬੈਠਕ ਖਤਮ ਹੋਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਗਿਆ।। ਮੁੱਖ ਮੰਤਰੀ ਨੇ ਜ਼ੀਰਾ ਨੂੰ ਕਿਹਾ ਕਿ ਬੈਠਕ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਗੁਜ਼ਾਰਸ਼ ‘ਤੇ ਫੈਸਲਾ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here