ਕੁਲਦੀਪ ਧਾਲੀਵਾਲ ਨੇ ਸਰਹੱਦੀ ਪਿੰਡ ਜਗਦੇਵ ਖੁਰਦ ’ਚ ਕੀਤਾ ਚੋਣ ਪ੍ਰਚਾਰ

Kuldeep Dhaliwal
ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਚੋਣ ਰੈਲੀ ਦੌਰਾਨ ਕੁਲਦੀਪ ਸਿੰਘ ਧਾਲੀਵਾਲ। ਫੋਟੋ:ਮਾਨ

ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗੱਲਾਂ ਵਿੱਚ ਇਸਵਾਰ ਨਹੀਂ ਫਸਣਗੇ। ਅੱਜ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪੰਜਾਬ ਦੇ ਲੋਕਾਂ ਨੂੰ ਦੱਸਣ ਲਈ ਕੁਝ ਨਹੀਂ ਹੈ ਤਾਂ ਹੀ ਉਹ ਪਾਕਿਸਤਾਨ ਤੋਂ ਖਤਰਾ ਜਾਂ ਹੋਰ ਗੈਰ ਜ਼ਿੰਮੇਵਾਰ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। (Kuldeep Dhaliwal)

ਉਹਨਾਂ ਕਿਹਾ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ’ਤੇ ਰੋਲਣ ਵਾਲੀ ਇਸ ਭਾਜਪਾ ਸਰਕਾਰ ਤੋਂ ਲੋਕਾਂ ਦਾ ਪਹਿਲਾਂ ਹੀ ਮੋਹ ਭੰਗ ਹੋ ਚੁੱਕਾ ਹੈ ਤਾਂ ਹੀ ਮੋਦੀ ਮਗਰਮੱਛ ਵਾਲੇ ਅੱਥਰੂ ਵਹਾ ਕੇ ਲੋਕਾਂ ਤੋਂ ਹਮਦਰਦੀ ਲੈਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਲੋਕ ਪ੍ਰਧਾਨ ਮੰਤਰੀ ਦੇ ਜੁਮਲਿਆਂ ਤੋਂ ਵਾਕਿਫ਼ ਹੋ ਚੁੱਕੇ ਹਨ ਜਿਸ ਕਰਕੇ ਭਾਜਪਾ ਦੀਆਂ ਰੈਲੀਆਂ ਵਿੱਚ ਸਿਰਫ ਦਿਹਾੜੀ ਉਪਰ ਬੰਦੇ ਲਿਆ ਕੇ ਇਕੱਠ ਕੀਤਾ ਜਾ ਰਿਹਾ ਹੈ। ਆਮ ਲੋਕ ਭਾਜਪਾ ਤੋਂ ਮੂੰਹ ਮੋੜ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਲੋਕਾਂ ਨੂੰ ਦੱਸਣ ਲਈ ਕੁਝ ਨਹੀਂ ਹੈ ਤਾਂ ਹੀ ਉਹ ਆਪਣੇ ਵਲੋਂ ਦੱਸ ਸਾਲਾਂ ਵਿੱਚ ਕੀਤੇ ਇਕ ਵੀ ਕੰਮ ਨੂੰ ਨਹੀਂ ਦੱਸ ਰਹੇ ਸਗੋਂ ਵਿਨਾਸ਼ ਦੀਆਂ ਗੱਲਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਲੋਕਾਂ ਨੇ ਇਹਨਾਂ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ ਅਤੇ ਹੁਣ ਤਾਂ ਸਿਰਫ ਚਾਰ ਤਰੀਕ ਦਾ ਇੰਤਜ਼ਾਰ ਬਾਕੀ ਹੈ।

Kuldeep Dhaliwal

ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪ੍ਰਧਾਨ ਮੰਤਰੀ ਡਰੇ ਹੋਏ ਹਨ ਤਾਂ ਹੀ ਕੇਜਰੀਵਾਲ ਵਿਰੁੱਧ ਝੂਠੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਹਨ। ਉਹਨਾਂ ਕਿਹਾ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੀਤੇ ਕੰਮਾਂ ਤੇ ਮੋਹਰ ਲਗਾਉਣਗੇ। ਉਹਨਾਂ ਕਿਹਾ ਜਿਵੇਂ ਪੰਜਾਬ ਵਿਚੋਂ ਅਕਾਲੀ ਦਲ ਦਾ ਪੱਤਣ ਹੋਇਆ ਹੈ ਉਸੇ ਤਰ੍ਹਾਂ ਦੇਸ਼ ਵਿਚੋਂ ਭਾਰਤੀ ਜਨਤਾ ਪਾਰਟੀ ਦਾ ਪੱਤਣ ਹੋਣ ਜਾ ਰਿਹਾ ਹੈ। ਉਹਨਾਂ ਕਿਹਾ ਪਹਿਲਾਂ ਬੀ ਟੀਮ ਹਾਸ਼ੀਏ ਉਪਰ ਗਈ ਅਤੇ ਹੁਣ ਏ ਟੀਮ ਹਾਸ਼ੀਏ ਤੇ ਜਾਣ ਦੀ ਤਿਆਰੀ ਵਿੱਚ ਹੈ। ਇਸ ਮੌਕੇ ਸ਼੍ਰੀ ਧਾਲੀਵਾਲ ਨੇ ਵੱਖ ਵੱਖ ਪਾਰਟੀਆਂ ਛੱਡਕੇ ਆਪ ਵਿਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਜੀ ਆਇਆਂ ਕਿਹਾ ਹੈ ਵਿਸ਼ਵਾਸ ਦਿਵਾਇਆ ਕਿ ਆਪ ਦੀ ਸਰਕਾਰ ਉਹਨਾਂ ਦੇ ਨਾਲ ਖੜੀ ਹੈ।

Also Read : ਬਲੈਰੋ ਪਿਕਅੱਪ ਨਹਿਰ ’ਚ ਡਿੱਗੀ, ਦੋ ਬੱਚਿਆਂ ਸਣੇ ਚਾਰ ਦੀ ਮੌਤ

LEAVE A REPLY

Please enter your comment!
Please enter your name here