ਕੁਲਦੀਪ ਧਾਲੀਵਾਲ ਵੱਲੋਂ ਸੂਬੇ ਦੀਆਂ 13 ਰਾਸ਼ਟਰੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਸਨਮਾਨ

25_Chandigarh_03

ਕੁਲਦੀਪ ਧਾਲੀਵਾਲ (Kuldeep Dhaliwal ) ਵੱਲੋਂ ਸੂਬੇ ਦੀਆਂ 13 ਰਾਸ਼ਟਰੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਸਨਮਾਨ

  •  ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਵੱਲੋਂ ਸਾਲ 2020-21 ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਅਤੇ ਨਾਨਾ ਜੀ ਦੇਸ਼ਮੁਖ ਪੁਰਸਕਾਰਾਂ ਦਾ ਐਲਾਨ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਨੇ ਸਾਲ 2020-21 ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਅਵਾਰਡ ਅਤੇ ਨਾਨਾ ਜੀ ਦੇਸ਼ਮੁਖ ਪੁਰਸਕਾਰ ਦਿੱਤੇ ਹਨ। ਇਹ ਅਵਾਰਡ ਪੰਚਾਇਤੀ ਰਾਜ ਸੰਸਥਾਵਾਂ ਨੂੰ ਹਰ ਸਾਲ ਚੰਗੀ ਕਾਰਗੁਜਾਰੀ ਲਈ ਦਿੱਤੇ ਜਾਂਦੇ ਹਨ। ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਨੇ ਇਸ ਸਾਲ 13 ਅਵਾਰਡ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ (Kuldeep Dhaliwal ) ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫਤਰ ਵਿਖੇ ਕਰਵਾਏ ਸਮਾਗਮ ਦੌਰਾਨ ਸੂਬੇ ਦੀਆਂ ਸਾਰੀਆਂ 13 ਅਵਾਰਡ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਪੰਚਾਇਤਾਂ ਨੂੰ ਸਰਕਾਰੀ ਗਰਾਂਟਾਂ ਦੀ ਬਿਨਾਂ ਕਿਸੇ ਭੇਦਭਾਵ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਨੂੰ ਉਨਾਂ ਦੇ ਚੰਗੇ ਕੰਮ ਲਈ ਪੂਰਾ ਸਹਿਯੋਗ ਦੇਵੇਗੀ ਅਤੇ ਉਨਾਂ ਦਾ ਸਨਮਾਨ ਕਰੇਗੀ।

ਇਸ ਤੋਂ ਪਹਿਲਾਂ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ 1 ਜੂਨ, 2022 ਤੋਂ ਅਵਾਰਡ ਜੇਤੂ ਪਿੰਡਾਂ ਤੋਂ ਗ੍ਰਾਮ ਸਭਾ ਇਜਲਾਸ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਕਰਵਾਈਆਂ ਜਾਣਗੀਆਂ ਜਿਸ ਲਈ ਵਿਭਾਗ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੇਂਡੂ ਵਿਕਾਸ ਮੰਤਰੀ ਨੇ ਪੜੇ-ਲਿਖੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਉਨਾਂ ਅਵਾਰਡ ਜੇਤੂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਪੰਚਾਇਤਾਂ ਲਈ ਰੋਲ ਮਾਡਲ ਬਣਨ ਅਤੇ ਹੋਰਨਾਂ ਨੂੰ ਵੀ ਉਨਾਂ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਨ।

  • ਪੰਜਾਬ ਪੇਂਡੂ ਵਿਕਾਸ ਮੰਤਰੀ ਵੱਲੋਂ 1 ਜੂਨ ਤੋਂ ਅਵਾਰਡ ਜੇਤੂ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸ਼ੁਰੂ ਕਰਨ ਦਾ ਐਲਾਨ

ਪੁਰਸਕਾਰ ਜਿੱਤਣ ਵਾਲੀਆਂ ਸੰਸਥਾਵਾਂ ਵਿੱਚ 7 ਗ੍ਰਾਮ ਪੰਚਾਇਤਾਂ- 2 ਬਲਾਕ ਸਮਿਤੀਆਂ-1 ਜ਼ਿਲਾ ਪ੍ਰੀਸ਼ਦ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ, 1 ਗ੍ਰਾਮ ਸਭਾ ਨੂੰ ਨਾਨਾ ਜੀ ਦੇਸ਼ਮੁਖ ਰਾਸਟਰੀ ਗੌਰਵ ਪੁਰਸਕਾਰ, 1 ਗ੍ਰਾਮ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ, 1 ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ ਸਾਮਲ ਹਨ। ਜੇਤੂ ਜ਼ਿਲਾ ਪ੍ਰੀਸ਼ਦ ਨੂੰ 50 ਲੱਖ ਰੁਪਏ, ਪੰਚਾਇਤ ਸਮਿਤੀਆਂ ਨੂੰ 25 ਲੱਖ ਰੁਪਏ, ਗ੍ਰਾਮ ਸਭਾ ਨੂੰ 10 ਲੱਖ ਰੁਪਏ, ਗ੍ਰਾਮ ਪੰਚਾਇਤਾਂ ਨੂੰ 5 ਲੱਖ ਰੁਪਏ ਤੋਂ ਇਲਾਵਾ ਹੋਰਨਾਂ ਕੰਮਾਂ ਲਈ 3 ਲੱਖ ਰੁਪਏ ਵਾਧੂ ਦਿੱਤੇ ਜਾਂਦੇ ਹਨ।

ਇਨਾਮ ਜਿੱਤਣ ਵਾਲੀਆਂ ਸੰਸਥਾਵਾਂ ਵਿੱਚ ਜ਼ਿਲਾ ਪ੍ਰੀਸ਼ਦ ਪਟਿਆਲਾ, ਬਲਾਕ ਸਮਿਤੀਆਂ ਮਾਛੀਵਾੜਾ, ਜ਼ਿਲਾ ਲੁਧਿਆਣਾ, ਬਲਾਕ ਸਮੰਤੀ ਕਪੂਰਥਲਾ ਜ਼ਿਲਾ ਕਪੂਰਥਲਾ, ਗ੍ਰਾਮ ਪੰਚਾਇਤਾਂ ਰਾਏਖਾਨਾ ਬਠਿੰਡਾ, ਰੋਹਲੇ ਲੁਧਿਆਣਾ, ਨਗਲ ਗੜੀਆਂ-ਐਸ.ਏ.ਐਸ. ਨਗਰ, ਭੁਟਾਲ ਕਲਾਂ-ਸੰਗਰੂਰ, ਨੂਰਪੁਰ ਜੱਟਾਂ-ਕਪੂਰਥਲਾ, ਤਲਵੰਡੀ ਸੰਘੇੜਾ-ਜਲੰਧਰ, ਦਬੁਰਜੀ-ਹੁਸ਼ਿਆਰਪੁਰ ਸ਼ਾਮਲ ਹਨ। ਇਸ ਤੋਂ ਇਲਾਵਾ ਪਿੰਡ ਚਹਿਲਾਂ ਜ਼ਿਲਾ ਲੁਧਿਆਣਾ ਨੂੰ ਨਾਨਾ ਜੀ ਦੇਸ਼ਮੁਖ ਰਾਸਟਰੀ ਗੌਰਵ ਸਭਾ ਪੁਰਸਕਾਰ, ਪਿੰਡ ਮਾਣਕ ਖਾਨਾ ਜ਼ਿਲਾ ਬਠਿੰਡਾ ਨੂੰ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ ਅਤੇ ਮਨਸੂਰਵਾਲ ਬੇਟ ਜ਼ਿਲਾ ਕਪੂਰਥਲਾ ਨੂੰ ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ ਮਿਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here