ਸੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਕਰਵਾਵਂਗੇ ਹੱਲ : ਕੁਲਦੀਪ ਸਿੰਘ ਸੌਡਾ | Sirhind News
Sirhind News: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਅੱਜ ਕੁਲਦੀਪ ਸਿੰਘ ਸੌਡਾ ਸ਼ੈਲਰ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਅਤੇ ਸੁਰਜੀਤ ਸਿੰਘ ਸ਼ਾਹੀ ਚੇਅਰਮੈਨ ਬਣੇ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਨਵੇਂ ਚੁਣੇ ਪ੍ਰਧਾਨ ਕੁਲਦੀਪ ਸਿੰਘ ਸੌਂਡਾ ਅਤੇ ਚੇਅਰਮੈਨ ਸਰਜੀਤ ਸਿੰਘ ਸ਼ਾਹੀ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਜੀਰੀ ਦੇ ਸੀਜ਼ਨ ਵਿੱਚ ਸੈਲਰ ਐਸੋਸੀਏਸ਼ਨ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।
ਇਹ ਵੀ ਪੜ੍ਹੋ: Punjab Elections News: ‘ਆਪ’ ਵੱਲੋਂ ਨਗਰ ਕੌਂਸਲ ਚੋਣਾਂ ਅਮਲੋਹ ਲਈ 13 ਉਮੀਦਵਾਰਾਂ ਦੀ ਸੂਚੀ ਜਾਰੀ
ਇਸ ਮੌਕੇ ਨਵੇਂ ਚੁਣੇ ਪ੍ਰਧਾਨ ਕੁਲਦੀਪ ਸਿੰਘ ਸੌਂਡਾ ਨੇ ਦੱਸਿਆ ਕਿ ਉਨ੍ਹਾਂ ਦਾ ਕਾਰਜਕਾਲ 2 ਸਾਲ ਲਈ ਹੋਵੇਗਾ ਤੇ ਉਹ ਇੱਕ ਜਨਵਰੀ 2025 ਤੋਂ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ। ਨਵਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਸੌਂਡਾ ਨੇ ਭਰੋਸਾ ਦਿੱਤਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਜ਼ਿਲ੍ਹਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭਟਮਾਜਰਾ, ਤਰਸੇਮ ਲਾਲ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਸਰਹਿੰਦ, ਬਹਾਦਰ ਸਿੰਘ ਜੱਲਾ ਪ੍ਰਧਾਨ ਪੰਜਾਬ ਸਹਿਕਾਰੀ ਸਭਾਵਾਂ, ਰਜੇਸ਼ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਮੂਲੇਪੁਰ, ਵਿਜੇ ਵਰਮਾ, ਕੰਵਰਬੀਰ ਸਿੰਘ ਰਾਏ, ਗੁਰਸਤਿੰਦਰ ਸਿੰਘ ਜੱਲਾ, ਕਰਮ ਸਿੰਘ ਮਟੋਰੜਾ, ਰਾਜਵੀਰ ਮਟੋਰੜਾ, ਦਰਬਾਰਾ ਸਿੰਘ ਰੰਧਾਵਾ, ਨਵਦੀਪ ਨਿੱਪੀ, ਇੰਦਰਜੀਤ ਧਨੋਆ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ੈਲਰ ਮਾਲਕ ਹਾਜ਼ਰ ਸਨ।