(ਰਾਜਨ ਮਾਨ) ਅੰਮ੍ਰਿਤਸਰ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀ ਅਗਵਾਈ ’ਚ ਅੱਜ ਭਾਜਪਾ ਤੇ ਅਕਾਲੀ ਦਲ ਦੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਪਿੰਡ ਨਿਜ਼ਾਮਪੁਰ ਦੇ ਨੌਜਵਾਨ ਆਗੂ ਤੇ ਸਾਬਕਾ ਸਰਪੰਚ ਤੇ ਡਾਇਰੈਕਟਰ ਹਰਿੰਦਰ ਸਿੰਘ ਨਿਜ਼ਾਮਪੁਰਾ ਦਾ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਮੈਂ ਫਖਰ ਮਹਿਸੂਸ ਕਰ ਰਿਹਾ ਹਾਂ ਤੇ ਇਹਨਾਂ ਭਰਾਵਾਂ ਨੇ ਮੇਰੇ ਵੱਲੋਂ ਹਲਕੇ ਅੰਦਰ ਦੋ ਸਾਲਾਂ ਚ ਕੀਤੇ ਵਿਕਾਸ ਕਾਰਜਾਂ ’ਤੇ ਮੋਹਰ ਲਗਾਈ ਹੈ। Kuldeep Singh Dhaliwal
ਅਕਾਲੀ ਦਲ ਨੇ ਸਿਰਫ ਪਰਿਵਾਰਵਾਦ ਨੂੰ ਬੜਾਵਾ ਦਿੱਤਾ: Kuldeep Singh Dhaliwal
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ ਪਰਿਵਾਰਵਾਦ ਨੂੰ ਬੜਾਵਾ ਦਿੱਤਾ ਹੈ ਨਾ ਕਿ ਪੰਜਾਬ ਦੇ ਲੋਕਾਂ ਨੂੰ। ਉਹਨਾਂ ਕਿਹਾ ਕਿ ਅੱਜ ਪੰਜਾਬ ਜਿਹੜੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਇਸ ਲਈ ਅਕਾਲੀ ਦਲ ਤੇ ਭਾਜਪਾ ਮੁੱਖ ਰੂਪ ਵਿੱਚ ਜ਼ਿੰਮੇਵਾਰ ਹਨ। ਇਹਨਾਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕਿਆ ਹੈ। ਉਹਨਾਂ ਕਿਹਾ ਕਿ ਭਾਜਪਾ ਨੂੰ ਅੱਜ ਚੋਣ ਲੜਨ ਲਈ ਮੁੱਦੇ ਨਹੀਂ ਲੱਭ ਰਹੇ। ਭਾਜਪਾ ਨੇ ਜਿਹੜਾ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਹੈ ਉਸਨੇ ਹਾਰਨ ਤੋਂ ਬਾਅਦ ਨਜ਼ਰ ਨਹੀਂ ਆਉਣਾ ਜਿਵੇਂ ਪਿਛਲੀਵਾਰ ਹਰਦੀਪ ਪੁਰੀ ਨਜ਼ਰ ਨਹੀਂ ਆਏ।
ਇਹ ਵੀ ਪੜ੍ਹੋ: Walk and Exercise in Summer: ਗਰਮੀਆਂ ’ਚ ਸਵੇਰੇ ਕਿੰਨੀ ਦੇਰ ਤੱਕ ਕਰਨੀ ਚਾਹੀਦੀ ਹੈ ਸੈਰ? ਇੱਥੇ ਜਾਣੋ ਸਹੀ ਤਰੀਕਾ
ਉਹਨਾਂ ਕਿਹਾ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕੀਤੇ ਕੰਮਾਂ ਕਰਕੇ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆ ਰਹੇ ਹਨ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਾ ਲਾਉਣ। ਇਸ ਮੌਕੇ ਮਨਜੀਤ ਸਿੰਘ ਭੁੱਲਰ ਸਮੇਤ ਅਨੇਕਾਂ ਆਗੂ ਤੇ ਲੋਕ ਹਾਜ਼ਰ ਸਨ। Kuldeep Singh Dhaliwal