
ਪਿਛਲੇ ਪੰਜ ਵਰ੍ਹਿਆਂ ਤੋਂ 36 ਏਕੜ ’ਚ ਬਿਨਾਂ ਪਰਾਲੀ ਸਾੜੇ ਖੇਤੀ ਕਰ ਰਿਹੈ ਪਿੰਡ ਤੁੰਗਵਾਲੀ ਦਾ ਕਿਸਾਨ
- ਆਖਿਆ, ਫ਼ਸਲ ਦਾ ਝਾੜ ਵੀ ਜ਼ਿਆਦਾ ਨਿਕਲ ਰਿਹੈ
ਭੁੱਚੋ ਮੰਡੀ (ਸੁਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਵਾਸੀ ਕੁਲਦੀਪ ਸਿੰਘ ਇੰਸਾਂ ਉਰਫ ਮਿੱਠੂ ਸਿੰਘ ਇੰਸਾਂ ਪੁੱਤਰ ਠਾਕਰ ਸਿੰਘ ਇੰਸਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਖੇਤ ’ਚ ਰਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ।
ਕੁਲਦੀਪ ਸਿੰਘ ਇੰਸਾਂ ਨੇ ਕਿਹਾ ਕਿ ਇਹ ਪਵਿੱਤਰ ਸਿੱਖਿਆ ਉਸ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਮਿਲੀ ਹੈ। ਪੂਜਨੀਕ ਗੁਰੂ ਜੀ ਵੱਲੋਂ ਹਮੇਸ਼ਾ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਾਉਣ ਤੇ ਪ੍ਰਦੂਸ਼ਣ ਘਟਾਉਣ ਲਈ ਉਪਰਾਲੇ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ। ਇਸ ਮੌਕੇ ਕੁਲਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਉਹ ਪਿਛਲੇ 5 ਸਾਲ ਤੋਂ ਆਪਣੇ ਖੇਤ ’ਚ ਲਗਭਗ 35-36 ਏਕੜ ਜ਼ਮੀਨ ’ਚ ਝੋਨੇ ਦੀ ਖੇਤੀ ਕਰ ਰਿਹਾ ਹੈ।
Read Also : ਬਰਨਾਵਾ (ਯੂਪੀ) ’ਚ ਪਵਿੱਤਰ MSG ਅਵਤਾਰ ਭੰਡਾਰਾ ਅੱਜ
ਉਸ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਸਿੱਖਿਆ ਅਨੁਸਾਰ ਉਸ ਨੇ ਝੋਨੇ ਦੀ ਫਸਲ ਕੱਟਣ ਉਪਰੰਤ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ। ਉਸ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦਾ ਕਾਫੀ ਨੁਕਸਾਨ ਹੁੰਦਾ ਹੈ ਤੇ ਲੱਖਾਂ ਹੀ ਜੀਵ-ਜੰਤੂ ਤੇ ਪੰਛੀ ਮਰਦੇ ਹਨ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾ ਕੇ ਫਸਲ ਬੀਜਦੇ ਹਨ, ਉਹਨਾਂ ਨਾਲੋਂ ਉਸ ਵੱਲੋਂ ਬੀਜੀ ਕਣਕ ਦੀ ਫਸਲ ਦਾ ਝਾੜ ਜ਼ਿਆਦਾ ਹੁੰਦਾ ਹੈ। ਉਸ ਨੇ ਦੱਸਿਆ ਕਿ ਇੱਕ ਏਕੜ ’ਚ ਲਗਭਗ 25-26 ਕੁਇੰਟਲ ਝਾੜ ਨਿਕਲਦਾ ਹੈ।
Punjab Farming News
ਉਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਸਬੰਧੀ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਬਰਾੜ ਠੇਕੇਦਾਰ ਨੇ ਕਿਹਾ ਕਿ ਜੋ ਕੁਲਦੀਪ ਸਿੰਘ ਇੰਸਾਂ ਵੱਲੋਂ ਆਪਣੇ ਖੇਤ ’ਚ ਝੋਨੇ ਦੀ ਪਰਾਲੀ ਨੂੰ ਆਪਣੀ ਜ਼ਮੀਨ ਵਿੱਚ ਦਬਾ ਕੇ ਕਣਕ ਦੀ ਖੇਤੀ ਕੀਤੀ ਜਾ ਰਹੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸਾਨੂੰ ਸਾਰਿਆਂ ਨੂੰ ਹੀ ਇਸ ਤਰ੍ਹਾਂ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ।













