Kulgam Encounter: ਕੁਲਗਾਮ ’ਚ ਅੱਤਵਾਦੀਆਂ ਤੇ ਸੁਰੱਖਿਆਂ ਬਲਾਂ ਵਿਚਕਾਰ ਮੁਕਾਬਲਾ, 1 ਅੱਤਵਾਦੀ ਢੇਰ, ਅਧਿਕਾਰੀ ਜ਼ਖਮੀ

Kulgam Encounter
Kulgam Encounter: ਕੁਲਗਾਮ ’ਚ ਅੱਤਵਾਦੀਆਂ ਤੇ ਸੁਰੱਖਿਆਂ ਬਲਾਂ ਵਿਚਕਾਰ ਮੁਕਾਬਲਾ, 1 ਅੱਤਵਾਦੀ ਢੇਰ, ਅਧਿਕਾਰੀ ਜ਼ਖਮੀ

ਜੰਮੂ (ਏਜੰਸੀ)। Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਗੁੱਡਰ ਇਲਾਕੇ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇੱਕ ਅੱਤਵਾਦੀ ਮਾਰਿਆ ਗਿਆ ਹੈ। ਗੋਲੀਬਾਰੀ ’ਚ ਇੱਕ ਅਧਿਕਾਰੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਅਨੁਸਾਰ, ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਕੁਲਗਾਮ ਦੇ ਗੁੱਡਰ ਜੰਗਲ ’ਚ ਇੱਕ ਮੁਕਾਬਲਾ ਚੱਲ ਰਿਹਾ ਹੈ।

ਇਹ ਖਬਰ ਵੀ ਪੜ੍ਹੋ : Sutlej River News: ਸਸਰਾਲੀ ਲਾਗਿਓਂ ਰਾਹਤ ਪਰ ਗੜੀ ਫਾਜ਼ਿਲ ਤੇ ਕਾਸ਼ਾਬਾਦ ਨੇੜੇ ਡਰਾਉਣ ਲੱਗਾ ਸਤਲੁਜ

ਜੰਮੂ-ਕਸ਼ਮੀਰ ਪੁਲਿਸ, ਫੌਜ ਤੇ ਸੀਆਰਪੀਐਫ ਦੇ ਐਸਓਜੀ ਕੰਮ ’ਤੇ ਹਨ। ਸਰਚ ਆਪ੍ਰੇਸ਼ਨ ਦੌਰਾਨ, ਜੰਗਲ ’ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ ਹੈ, ਸੁਰੱਖਿਆ ਬਲਾਂ ਨੇ ਵੀ ਢੁਕਵਾਂ ਜਵਾਬ ਦਿੱਤਾ ਹੈ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਜ਼ਖਮੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਭਾਰਤੀ ਫੌਜ ਅਨੁਸਾਰ, ਕਾਰਵਾਈ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਇੱਕ ਜੂਨੀਅਰ ਕਮਿਸ਼ਨਡ ਅਫਸਰ ਜ਼ਖਮੀ ਹੋ ਗਿਆ। ਕਾਰਵਾਈ ਜਾਰੀ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਜੰਗਲ ਨੂੰ ਘੇਰ ਲਿਆ ਹੈ। Kulgam Encounter