Kullu Bus Accident : ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਦਰਦਨਾਕ ਮੌਤ

ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਦਰਦਨਾਕ ਮੌਤ

ਕੁੱਲੂ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 16 ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲੂ ਦੇ ਸ਼ਹਿਨਸ਼ੇਰ ਤੋਂ ਸਾਂਝ ਵੱਲ ਆ ਰਹੀ ਪ੍ਰਾਈਵੇਟ ਬੱਸ ਜੰਗਲਾ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 35 ਤੋਂ 40 ਲੋਕ ਸਵਾਰ ਸਨ। ਇਹ ਹਾਦਸਾ ਅੱਜ ਸਵੇਰੇ 8 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਾਲੀ ਥਾਂ ’ਤੇ ਰਾਹਤ ਕਾਰਜ ਜਾਰੀ ਹੈ। ਪਰ ਹੁਣ ਤੱਕ ਹਾਦਸੇ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ