ਸਾਡੇ ਨਾਲ ਸ਼ਾਮਲ

Follow us

23 C
Chandigarh
Thursday, February 12, 2026
More
    Home Breaking News ਕੁਲਤਾਰ ਸਿੰਘ ਸ...

    ਕੁਲਤਾਰ ਸਿੰਘ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

     ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਪੰਜਾਬੀਆਂ ਦੇ ਯੋਗਦਾਨ ਦੀ ਕੀਤੀ ਭਰਪੂਰ ਪ੍ਰਸ਼ੰਸਾ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿੱਚ ਸਤੀਸ਼ ਮਹਾਨਾ ਨੇ ਉਤਰ ਪ੍ਰਦੇਸ਼ ਦੇ ਵਿਕਾਸ ੱਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨ ਨਿਵਾਜ਼ੀ ਦੀ ਵੀ ਖੁੱਲ੍ਹ ਕੇ ਤਾਰੀਫ ਕੀਤੀ।

    ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ’ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜ਼ਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵੀ ਲਾਗੂ ਕਰਨ ਦੀ ਹਾਮੀ ਭਰੀ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here