ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Nitin Gadkari
ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਸਪੀਕਰ ਨੇ ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ (Nitin Gadkari)

  • ਕੇਂਦਰੀ ਮੰਤਰੀ ਨੇ ਜਲਦ ਅੰਡਰ ਬ੍ਰਿਜ ਬਣਾਉਣ ਦਾ ਭਰੋਸਾ ਦਿੱਤਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ। ਕੁਲਤਾਰ ਸੰਧਵਾਂ ਨੇ ਕੇਂਦਰੀ ਮੰਤਰੀ (Nitin Gadkari) ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਸਥਾਨ ’ਤੇ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਕਿਉਂਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਕੀਤੀ ਅਪੀਲ

ਸਪੀਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਉਨਾਂ ਨੂੰ ਪਿੰਡ ਟਹਿਣਾ ਨੇੜੇ ਅੰਡਰ ਬ੍ਰਿਜ ਬਣਾ ਕੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਵੀ ਮੱਦਦ ਕਰੇਗਾ।

ਇਹ ਵੀ ਪੜ੍ਹੋ : ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ : ਡਾ. ਬਲਜੀਤ ਕੌਰ

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਸੂਬੇ ਦੀਆਂ ਇੱਕ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਮੁਕਤ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਨਾਂ ਪ੍ਰਾਜੈਕਟਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ।