Punjab Farmers News: ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਘਰ ’ਚ ਨਜ਼ਰਬੰਦ

Punjab Farmers News
ਪਾਤੜਾਂ: ਥਾਣਾ ਮੁਖੀ ਪਾਤੜਾਂ ਯਸਪਾਲ ਸ਼ਰਮਾ ਅਤੇ ਸਿਟੀ ਪੁਲਿਸ ਚੌਂਕੀ ਇੰਚਾਰਜ ਹਰਦੀਪ ਸਿੰਘ ਵਿਰਕ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ ਨੂੰ ਨਜ਼ਰਬੰਦ ਕਰਨ ਦੀ ਕਾਰਵਾਈ ਕਰਦੇ ਹੋਏ। ਤਸਵੀਰ : ਭੂਸ਼ਨ

ਦਲਜੀਤ ਸਿੰਘ ਹਰਿਆਊ ਨੂੰ ਹਿਰਾਸਤ ’ਚ ਲਿਆ

Punjab Farmers News: (ਭੂਸ਼ਨ ਸਿੰਗਲਾ) ਪਾਤੜਾਂ। ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਸਰਕਾਰ ਦੇ ਨਿਰਦੇਸ਼ਾਂ ਉੱਤੇ ਪੁਲਿਸ ਨੇ ਕਿਸਾਨ ਆਗੂਆਂ ਦੀ ਫੜੋ-ਫੜੀ ਤੇਜ਼ ਕਰ ਦਿੱਤੀ ਇਸ ਦੌਰਾਨ ਜਿੱਥੇ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਪੁਲਿਸ ਨੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ (1936) ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਨੂੰ ਹਿਰਾਸਤ ਵਿੱਚ ਲੈ ਕੇ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰਨ ਦੇ ਨਾਲ-ਨਾਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਦਲਜਿੰਦਰ ਸਿੰਘ ਹਰਿਆਊ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਪਾਤੜਾਂ ਪੁਲਿਸ ਨੇ ਥਾਣਾ ਮੁਖੀ ਜਸਪਾਲ ਸ਼ਰਮਾ ਅਤੇ ਸਿਟੀ ਪੁਲਿਸ ਚੌਂਕੀ ਪਾਤੜਾਂ ਦੇ ਇੰਚਾਰਜ ਹਰਦੀਪ ਸਿੰਘ ਵਿਰਕ ਦੀ ਅਗਵਾਈ ਵਿੱਚ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ ਦੇ ਘਰ ਵਿਖੇ ਤੜਕਸਾਰ ਕਰੀਬ ਪੌਣੇ ਪੰਜ ਵਜੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਕੇ ਉਹਨਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹ ਆਗੂ ਦਲਜਿੰਦਰ ਸਿੰਘ ਹਰਿਆਊ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਪਾਤੜਾਂ ਵਿਖੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: Faridkot News: ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਅਧਿਕਾਰ

ਇਸ ਤੋਂਂ ਇਲਾਵਾ ਪੁਲਿਸ ਨੇ ਸਬ ਡਿਵੀਜ਼ਨ ਪਾਤਰਾਂ ਵਿੱਚ ਕਈ ਕਿਸਾਨ ਆਗੂਆਂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਪਰ ਕਿਸੇ ਵੀ ਹੋਰ ਕਿਸਾਨ ਆਗੂ ਦੇ ਪੁਲਿਸ ਵਿੱਚ ਦੇ ਹੱਥ ਲੱਗਣ ਦੀ ਕੋਈ ਸੂਚਨਾ ਨਹੀਂ ਹੈ। ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਪੰਜਾਬ ਸਰਕਾਰ ਦਾ ਕਿਸਾਨੀ ਉੱਤੇ ਸਿੱਧਾ ਜਬਰ ਕਰਾਰ ਦਿੰਦਿਆਂ ਕਿਹਾ ਕਿ ਮੀਟਿੰਗਾਂ ਦੌਰਾਨ ਮੰਨੀਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਬਜਾਏ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਉੱਤੇ ਉਤਰ ਆਈ ਹੈ ਜੋ ਭਗਵੰਤ ਮਾਨ ਸਰਕਾਰ ਦੇ ਰਾਹ ਵਿੱਚ ਕਿੱਲ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਵਿੱਚ ਕਿਸਾਨ ਹਰ ਹਾਲਤ ਵਿੱਚ ਪਹੁੰਚਣਗੇ। Punjab Farmers News

LEAVE A REPLY

Please enter your comment!
Please enter your name here