ਮੁਨਸੀ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ’ਚ ਕੂੰਮ ਕਲਾਂ ਐਸਐਚਓ ਤੇ ਏਐਸਆਈ ਨਾਮਜਦ

Bribe

ਗਿ੍ਰਫਤਾਰੀ ਲਈ ਪੁਲਿਸ ਕਰ ਰਹੀ ਹੈ ਛਾਪੇਮਾਰੀ | Bribe

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪਿਛਲੇ ਦਿਨੀ ਥਾਣਾ ਕੂੰਮ ਕਲਾਂ ਦੇ ਮੁਨਸੀ ਵੱਲੋਂ ਰਿਸ਼ਵਤ ਲਏ ਜਾਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਥਾਣੇ ਦੇ ਐਸਐਚਓ ਪਰਮਜੀਤ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਏਕਤਾ ਵਾਸੀ ਦੁਆਬਾ ਭੈਣੀ ਵੱਲੋਂ 21 ਜੁਲਾਈ ਨੂੰ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਇਨ ’ਤੇ ਸ਼ਿਕਾਇਤ ਦਰਜ਼ ਕਰਵਾਈ ਸੀ।

ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਵੱਲੋਂ ਥਾਣਾ ਕੂੰਮ ਕਲਾਂ ਦੇ ਮੁਨਸੀ ਹਰਦੀਪ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਮੁਨਸੀ ਵੱਲੋਂ ਕੀਤੀ ਗਈ ਪੁੱਛਗਿੱਛ ਪਿੱਛੋਂ ਐਸਐਚਓ ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਫ਼ਿਲਹਾਲ ਐਸਐਚਓ ਪਰਮਜੀਤ ਸਿੰਘ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਰਿਆਣਾ : ਨੂੰਹ ਹਿੰਸਾ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ

LEAVE A REPLY

Please enter your comment!
Please enter your name here