Body Donation Punjab: ਮਾਤਾ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜਿਆ ਪਾਤੜਾਂ ਸ਼ਹਿਰ

ਮਾਤਾ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜਿਆ ਪਾਤੜਾਂ ਸ਼ਹਿਰ

Khushdeep Singh Picture
Published On

ਪਾਤੜਾਂ (ਦੁਰਗਾ ਸਿੰਗਲਾ, ਭੂਸ਼ਨ ਸਿੰਗਲਾ)। ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਸਦਕਾ ਡੇਰਾ ਸ਼ਰਧਾਲੂ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਪਤਨੀ ਧੰਨਰਾਜ ਵਾਸੀ ਲੱਖਵਾਲੀ ਬਸਤੀ ਪਾਤੜਾਂ ਦੇ ਦੇਹਾਂਤ ਉਪਰੰਤ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰੀਰਦਾਨੀ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਨੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਵਿਖੇ ਫਾਰਮ ਭਰੇ ਹੋਏ ਸੀ ਕਿ ਉਸ ਦੇ ਦੇਹਾਂਤ ਉਪਰੰਤ ਉਸ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਮੈਡੀਕਲ ਕਾਲਜ ਅਤੇ ਹਸਪਤਾਲ ਮੇਰਠ ਯੂਪੀ ਲਈ ਰਵਾਨਾ ਕੀਤਾ ਗਿਆ। ਮਾਤਾ ਕੁਸ਼ੱਲਿਆ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਹੋਈ ਐਂਬੂਲੈਂਸ ’ਚ ਰਵਾਨਾ ਕਰਨ ਤੋਂ ਪਹਿਲਾਂ ਐਂਬੂਲੈਂਸ ਨੂੰ ਵੱਡੇ ਕਾਫਲੇ ਦੇ ਰੂਪ ’ਚ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਲੈ ਕੇ ਜਾਖਲ ਰੋਡ ਤੋਂ ਬਜ਼ਾਰ ’ਚੋਂ ਹੁੰਦੇ ਹੋਏ ਭਗਤ ਸਿੰਘ ਚੌਂਕ ਤੱਕ ਲਿਜਾਇਆ ਗਿਆ ਤੇ ਸਰੀਰਦਾਨੀ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ ਦੇ ਨਾਅਰੇ ਲਾਏ ਗਏ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤੀਸ਼ ਗੋਇਲ, ਡਾ. ਨਵਦੀਪ ਗੋਇਲ ਤੇ ਕੌਂਸਲਰ ਪ੍ਰੇਮ ਲਤਾ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮਾਤਾ ਜੀ ਦੀਆਂ ਧੀਆਂ ਵੱਲੋਂ ਅਰਥੀ ਨੂੰ ਮੋਢਾ ਵੀ ਦਿੱਤਾ ਗਿਆ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਨਿਰਭੈ ਇੰਸਾਂ ਨੇ ਡੇਰਾ ਸੱਚਾ ਸੌਦਾ ਦੁਆਰਾ ਚਲਾਈ ਗਈ ਇਸ ਮੁਹਿੰਮ ਦੇ ਤਹਿਤ ਆਖਿਆ ਕਿ ਜਿਉਂਦੇ ਜੀਅ ਡੇਰਾ ਪ੍ਰੇਮੀ ਖੂਨਦਾਨ, ਗੁਰਦਾ ਦਾਨ ਤੇ ਦੇਹਾਂਤ ਉਪਰੰਤ ਸਰੀਰਦਾਨ ਕਰ ਰਹੇ ਹਨ।

ਇਹ ਪ੍ਰੇਰਨਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀ ਗਈ ਹੈ। ਇਸ ਮੌਕੇ ਪਰਿਵਾਰਕ ਮੈਂਬਰ ਤੋਂ ਇਲਾਵਾ ਸੱਚੇ ਨਿਮਰ ਸੇਵਾਦਾਰ ਭੈਣ ਗੁਰਜੀਤ ਇੰਸਾਂ, ਕੋਮਲ ਇੰਸਾਂ, ਜਗਤਾਰ ਇੰਸਾਂ, ਸੁੱਖਾ ਇੰਸਾਂ ਤੋਂ ਇਲਾਵਾ ਰਿਸ਼ਤੇਦਾਰ, ਸਾਕ-ਸਬੰਧੀ ਤੇ ਵੱਡੀ ਗਿਣਤੀ ’ਚ ਡੇਰਾ ਸ਼ਰਧਾਲੂ ਹਾਜ਼ਰ ਸਨ।

ਸਰੀਰਦਾਨ ਕਰਨ ਨਾਲ ਹੁੰਦਾ ਮਨੁੱਖਤਾ ਦਾ ਭਲਾ : ਐੱਸਐੱਮਓ 

ਇਸ ਮੌਕੇ ਐੱਸਐੱਮਓ ਡਾ. ਸਤੀਸ਼ ਗੋਇਲ ਨੇ ਕਿਹਾ ਕਿ ਸਰੀਰਦਾਨ ਕਰਨ ਨਾਲ ਜਿੱਥੇ ਮਨੁੱਖਤਾ ਦਾ ਭਲਾ ਹੁੰਦਾ ਹੈ, ਓਥੇ ਸਾਨੂੰ ਆਉਣ ਵਾਲੀਆਂ ਕਈ ਬਿਮਾਰੀਆਂ ਬਾਰੇ ਪਤਾ ਲੱਗਦਾ ਹੈ ਮਾਤਾ ਜੀ ਦੇ ਸਰੀਰਦਾਨ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਾ ਹਾਂ ਤੇ ਲੋਕਾਂ ਨੂੰ ਸਰੀਰਦਾਨ ਕਰਨ ਦੀ ਅਪੀਲ ਕਰਦਾ ਹਾਂ। 

ਡੇਰਾ ਸੱਚਾ ਸੌਦਾ ਹਰ ਮਨੁੱਖਤਾ ਭਲਾਈ ਕਾਰਜ ’ਚ ਰਹਿੰਦੈ ਮੋਹਰੀ: ਕੌਂਸਲਰ ਪ੍ਰੇਮ ਲਤਾ

ਸਰੀਰਦਾਨ ਮੌਕੇ ਪਹੁੰਚੇ ਵਾਰਡ ਦੇ ਕੌਂਸਲਰ ਸ੍ਰੀਮਤੀ ਪ੍ਰੇਮ ਲਤਾ ਨੇ ਕਿਹਾ ਕਿ ਸਮਾਜ ਅੰਦਰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਮਨੁੱਖਤਾ ਭਲਾਈ ਕਾਰਜ ਲਈ ਮੋਹਰੀ ਹੋ ਕੇ ਸੇਵਾ ਕਰਦੀ ਹੈ, ਜਿਸਦੀ ਉਹ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰੀਰਦਾਨ ਕਰਨਾ ਵੱਡਾ ਪੁੰਨ ਦਾ ਕਾਰਜ ਹੈ ਜੋ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਦੇ ਹਿੱਸੇ ਆਇਆ ਹੈ। ਉਨ੍ਹਾਂ ਮਾਤਾ ਜੀ ਦਾ ਸਰੀਰਦਾਨ ਕਰਨ ਲਈ ਪਰਿਵਾਰ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ : Body Donation: ਸਰੀਰਦਾਨ ਤੇ ਨੇਤਰਦਾਨ ਕਰਕੇ ਮਾਨਵਤਾ ਦੀ ਮਿਸਾਲ ਬਣੇ ਮਾਤਾ ਧਨਪਤੀ ਦੇਵੀ ਇੰਸਾਂ

Comments

Post Your Comment

About The Author

Related Posts