ਪ੍ਰਦਰਸ਼ਨ ਕਰਨ ਵਾਲੇ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢੇਗਾ ਕੁਵੈਤ

Kuwait-expel-protesters-696x390

 ਵੀਜ਼ਾ ਵੀ ਰੱਦ ਕੀਤਾ ਜਾਵੇਗਾ

ਕੁਵੈਤ ਸਿਟੀ (ਏਜੰਸੀ)। ਸਰਕਾਰ ਨੇ ਕੁਵੈਤ ‘ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਹੋਏ ਪ੍ਰਦਰਸ਼ਨ ‘ਤੇ ਸਖਤ ਕਦਮ ਚੁੱਕਦੇ ਹੋਏ ਫਹਹੀਲ ਖੇਤਰ ਤੋਂ ਪ੍ਰਵਾਸੀਆਂ ਦੀ ਜਲਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ। ਅਧਿਕਾਰਤ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੂੰ ਕੁਵੈਤ ਤੋਂ ਡਿਪੋਰਟ ਕੀਤਾ ਜਾਵੇਗਾ। ਕਿਉਂਕਿ ਉਨ੍ਹਾਂ ਨੇ ਦੇਸ਼ ਦੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਵਰਣਨਯੋਗ ਹੈ ਕਿ ਕੁਵੈਤ ਦੇ ਕਾਨੂੰਨ ਮੁਤਾਬਕ ਪ੍ਰਵਾਸੀ ਉਥੇ ਧਰਨੇ ਜਾਂ ਪ੍ਰਦਰਸ਼ਨ ਵਿਚ ਹਿੱਸਾ ਨਹੀਂ ਲੈ ਸਕਦੇ ਸਨ।

ਅਲ ਰਾਏ ਦੀ ਰਿਪੋਰਟ ਦੇ ਅਨੁਸਾਰ, ਪੁਲਿਸ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ਾਂ ਵਿੱਚ ਭੇਜਣ ਦੀ ਪ੍ਰਕਿਰਿਆ ਵਿੱਚ ਹੈ। ਨਾਲ ਹੀ, ਉਨ੍ਹਾਂ ਦੇ ਕੁਵੈਤ ਵਿੱਚ ਮੁੜ ਦਾਖਲੇ ‘ਤੇ ਸਥਾਈ ਪਾਬੰਦੀ ਲਗਾਈ ਜਾਵੇਗੀ। ਦੱਸ ਦੇਈਏ ਕਿ ਕੁਵੈਤ ਵਿੱਚ ਪ੍ਰਦਰਸ਼ਨ ਕਰਨ ਵਾਲੇ ਪ੍ਰਵਾਸੀਆਂ ਵਿੱਚ ਭਾਰਤੀ, ਪਾਕਿਸਤਾਨੀ ਅਤੇ ਬੰਗਲਾਦੇਸ਼ੀ ਮੁਸਲਮਾਨ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਸ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਕੇ ਜਲਾਵਤਨ ਕੇਂਦਰ ਭੇਜ ਦੇਵੇਗੀ। ਉਥੋਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿਚ ਭੇਜਿਆ ਜਾਵੇਗਾ ਅਤੇ ਵੀਜ਼ਾ ਵੀ ਰੱਦ ਕਰ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ