ਜਲੰਧਰ ’ਚ ‘ਆਪ’ ਉਮੀਦਵਾਰ ਦੀ ਜਿੱਤ ’ਤੇ ਲੁਧਿਆਣਾ ’ਚ ਵੰਡੇ ਲੱਡੂ

Ludhiana News
ਲੁਧਿਆਣਾ ਵਿਖੇ ਜਲੰਧਰ ਸੀਟ ਜਿੱਤਣ ਦੀ ਖੁਸ਼ੀ ’ਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਦੀਪ ਅੱਪੂ।

ਲੁਧਿਆਣਾ (ਜਸਵੀਰ ਸਿੰਘ ਗਹਿਲ)। ਜਲੰਧਰ ਪੱਛਮੀ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਸ਼ਾਨਦਾਰ ਜਿੱਤ ਦਾ ਅਸਰ ਲੁਧਿਆਣਾ ਵਿੱਚ ਵੀ ਦਿਖਾਈ ਦੇ ਰਿਹਾ ਹੈ, ਜਿਸਦੀ ਖੁਸ਼ੀ ਪਾਰਟੀ ਵਰਕਰਾਂ ਨੇ ਸਪੋਰਟਸ ਵਿੰਗ ਪੰਜਾਬ ਦੇ ਜਨਰਲ ਸੈਕਰੇਟਰੀ ਪ੍ਰਦੀਪ ਅੱਪੂ ਦੀ ਅਗਵਾਈ ’ਚ ਲੱਡੂ ਵੰਡ ਕੇ ਮਨਾਈ। ਇਸ ਮੌਕੇ ਮੌਜੂਦ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੂ ਨੀਤੀਆਂ ਤੋਂ ਖੁਸ਼ ਹਨ। (Ludhiana News)

ਜਿਸ ਦਾ ਸਬੂਤ ਉਹਨਾਂ ਜਲੰਧਰ ਪੱਛਮੀ ਦੀ ਸੀਟ ਤੋਂ ਲਗਾਤਾਰ ਦੂਸਰੀ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਬਾਖੂਬੀ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਬਸਿੰਦਿਆਂ ਦੀ ਭਲੇ ਲਈ ਨਿਰੰਤਰ ਯਤਨਸ਼ੀਲ ਹੈ ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਤੇ ਇੱਥੋਂ ਦੇ ਲੋਕਾਂ ਦੇ ਭਲੇ ਲਈ ਪਿਛਲੇ 70 ਸਾਲਾਂ ’ਚ ਕੁਝ ਵੀ ਨਹੀਂ ਕੀਤਾ। ਜਦਕਿ ਆਮ ਆਦਮੀ ਪਾਰਟੀ ਨੇ ਸਿਰਫ ਢਾਈ ਸਾਲਾਂ ’ਚ ਵੱਡੇ ਵੱਡੇ ਕੰਮ ਕਰਕੇ ਦਿਖਾ ਦਿੱਤੇ ਹਨ। (Ludhiana News)

Read This : ਅੱਜ ਫਿਰ ਇਹ ਜ਼ਿਲ੍ਹਿਆਂ ’ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ

ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਪੋਰਟਸ ਵਿੰਗ ਪੰਜਾਬ ਦੇ ਜਨਰਲ ਸੈਕਰੇਟਰੀ ਪ੍ਰਦੀਪ ਅੱਪੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਹੁਤ ਘੱਟ ਸਮੇਂ ’ਚ ਪੰਜਾਬ ਦੇ ਲੋਕਾਂ ਦੀ ਚਹੇਤੀ ਪਾਰਟੀ ਬਣ ਚੁੱਕੀ ਹੈ। ਜਿਸ ਦਾ ਪ੍ਰਮਾਣ ਜਲੰਧਰ ਪੱਛਮੀ ਦੀ ਸੀਟ ਵੱਡੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਹਿੱਸੇ ਆਉਣ ਤੋਂ ਪ੍ਰਤੱਖ ਮਿਲਦਾ ਹੈ। ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਪਾਰਟੀ ਨੂੰ ਭੰਡਣ ਵਾਲਿਆਂ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਅੱਪੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਅੰਦਰ ਵਿਕਾਸ ਤੇ ਇੱਥੋਂ ਦੇ ਲੋਕਾਂ ਨੂੰ ਸਿਹਤ ਤੇ ਸਿੱਖਿਆ ਸਮੇਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਮੁਫਤ ਬਿਜਲੀ। ਹਜਾਰਾਂ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ ਸੂਬੇ ਦੀ ਬਿਹਤਰੀ ਲਈ ਅਨੇਕਾਂ ਯਤਨ ਕੀਤੇ ਗਏ ਜੋ ਭਵਿੱਖ ’ਚ ਵੀ ਜਾਰੀ ਰਹਿਣਗੇ। ਇਸ ਮੌਕੇ ਪਾਰਟੀ ਵਰਕਰਾਂ ਨੇ ਢੋਲ ਦੀ ਥਾਪ ’ਤੇ ਨੱਚ ਕੇ ਤੇ ਲੱਡੂਆਂ ਨਾਲ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਜਲੰਧਰ ਪੱਛਮੀ ਹਲਕੇ ’ਚ ਹੋਈ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਪਿ੍ਰੰਸ ਜੌਹਰ, ਅਰਸਦੀਪ ਬਿੱਲਾ ਤੇ ਯਸ਼ਪਾਲ ਸ਼ਰਮਾ ਆਦਿ ਹਾਜਰ ਸਨ। (Ludhiana News)