Ladowal Toll Plaza: ਹਾਈਕੋਰਟ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਚਾਲੂ

Ladowal Toll Plaza

ਵਿਰੋਧ ਕਰ ਰਹੇ ਵੱਖ ਵੱਖ ਜਥੇਬੰਦੀਆਂ ਦੇ ਦਰਜਨ ਦੇ ਕਰੀਬ ਆਗੂ ਪੁਲਿਸ ਨੇ ਲਏ ਹਿਰਾਸਤ ਵਿੱਚ | Ladowal Toll Plaza

ਲੁਧਿਆਣਾ (ਜਸਵੀਰ ਸਿੰਘ ਗਹਿਲ)। Ladowal Toll Plaza : ਹਾਈਕੋਰਟ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਐਨਐੱਚਏਆਈ ਨੂੰ ਵੱਡੀ ਰਾਹਤ ਦਿੰਦਿਆਂ ਲਾਡੋਵਾਲ ਟੋਲ ਪਲਾਜ਼ਾ ਨੂੰ ਚਾਲੂ ਕਰਵਾ ਦਿੱਤਾ ਹੈ। ਜਦਕਿ ਇਸ ਕਾਰਵਾਈ ਦਾ ਵਿਰੋਧ ਕਰ ਰਹੇ ਵੱਖ ਵੱਖ ਜਥੇਬੰਦੀਆਂ ਦੇ ਦਰਜਨ ਦੇ ਕਰੀਬ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੱਸ ਦੇਈਏ ਕਿ ਜੁਲਾਈ ਦੇ ਪਹਿਲੇ ਹਫ਼ਤੇ ਐਨਐੱਚਏਆਈ ਵੱਲੋਂ ਹਾਈਕੋਰਟ ਵਿੱਚ ਰਿੱਟ ਪਾ ਲਾਡੋਵਾਲ ਟੋਲ ਪਲਾਜੇ ਨੂੰ ਕਿਸਾਨਾਂ ਦੇ ਕਬਜ਼ੇ ਤੋਂ ਮੁਕਤ ਕਰਵਾ ਕੇ ਚਾਲੂ ਕਰਵਾਉਣ ਲਈ ਰਿੱਟ ਪਾਈ ਗਈ ਸੀ। ਕਿਉਂਕਿ ਟੋਲ ਦਰਾਂ ’ਚ ਕੀਤੇ ਗਏ ਵਾਧੇ ਦੇ ਵਿਰੋਧ ਵਜੋਂ ਕਿਸਾਨਾਂ (Kisan Andolan) ਨੇ ਲਾਡੋਵਾਲ ਟੋਲ ਪਲਾਜੇ ਨੂੰ 16 ਜੂਨ ਨੂੰ ਆਰਜੀ ਤੌਰ ’ਤੇ ਅਤੇ 30 ਜੂਨ ਨੂੰ ਪੱਕੇ ਤੌਰ ’ਤੇ ਤਰਪਾਲਾਂ ਨਾਲ ਢੱਕ ਕੇ ਮੁਫ਼ਤ ਕਰ ਦਿੱਤਾ ਗਿਆ ਸੀ ਪਰ 23 ਜੁਲਾਈ ਨੂੰ ਕੇਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਫੈਸਲਾ ਐਨਐੱਚਏਆਈ ਦੇ ਹੱਕ ਵਿੱਚ ਸੁਣਾ ਦਿੱਤਾ ਸੀ। Ladowal Toll Plaza

ਵੀਡੀਓ ਜਾਰੀ ਕਰਕੇ ਟੋਲ ਪਲਾਜੇ ਨੂੰ ਖੁਲਵਾਉਣ ਦਾ ਦਿੱਤਾ ਗਿਆ ਸੀ ਸੰਕੇਤ | Ladowal Toll Plaza

ਜਿਸ ਤੋਂ ਬਾਅਦ ਟੋਲ ਪਲਾਜੇ ਨੂੰ ਬੰਦ ਕਰਕੇ ਪ੍ਰਦਰਸ਼ਨ ਕਰ ਰਹੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਹਿਲਾਂ 25 ਜੁਲਾਈ ਨੂੰ ਲਾਡੋਵਾਲ ਟੋਲ ਪਲਾਜੇ ਨੂੰ ਸਰਕਾਰ ਵੱਲੋਂ ਖੁਲਵਾਏ ਜਾਣ ਦਾ ਖਦਸਾ ਜਤਾਇਆ ਗਿਆ ਸੀ ਪਰ ਉਸ ਦਿਨ ਸਰਕਾਰ ਵੱਲੋਂ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਬੀਤੇ ਕੱਲ੍ਹ ਭਾਰਤੀ ਕਿਸਾਨ ਤੇ ਮਜ਼ਦੂਰ ਯੂਨੀਅਨ ਭਾਰਤ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਇੱਕ ਵੀਡੀਓ ਜਾਰੀ ਕਰਕੇ ਸਰਕਾਰ ਵੱਲੋਂ ਅੱਜ ਵੀਰਵਾਰ ਨੂੰ ਟੋਲ ਪਲਾਜੇ ਨੂੰ ਖੁਲਵਾਉਣ ਦਾ ਸੰਕੇਤ ਦਿੱਤਾ ਗਿਆ ਸੀ ਅਤੇ ਵਿਰੋਧ ’ਚ ਜੁੜੀਆਂ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਸਵੇਰੇ 8 ਵਜੇ ਹੀ ਲਾਡੋਵਾਲ ਟੋਲ ਪਲਾਜੇ ’ਤੇ ਪਹੁੰਚਣ ਦੀ ਅਪੀਲ ਕੀਤੀ ਗਈ ਸੀ।

Ladowal Toll Plaza

ਦੂਜੇ ਪਾਸੇ ਸੁਰੱਖਿਆ ਪ੍ਰਬੰਧ ਕਰੜੇ ਕਰਕੇ ਪ੍ਰਸ਼ਾਸਨ ਦੁਆਰਾ ਟੋਲ ਪਲਾਜੇ ਨੂੰ ਖੁਲਵਾਉਣ ਪਹੁੰਚਿਆ ਸੀ। ਜਿਸ ਨੇ ਵਿਰੋਧ ਲਈ ਪਹੁੰਚੇ 10 ਕਿਸਾਨ ਆਗੂਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਟੋਲ ਪਲਾਜੇ ਨੂੰ ਸ਼ੁਰੂ ਕਰਵਾ ਦਿੱਤਾ। ਮੌਕੇ ’ਤੇ ਪੁਲਿਸ ਦੀ ਅਗਵਾਈ ਕਰ ਰਹ ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ’ਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਸ਼ੁਰੂ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਇਸ ਦੌਰਾਨ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। Ladowal Toll Plaza

Read Also : Mansa News: ਡੀਸੀ ਦਫ਼ਤਰ ਵੱਲ ਵਧਦੇ ਪੱਲੇਦਾਰਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ

ਭਾਰਤੀ ਕਿਸਾਨ ਤੇ ਮਜ਼ਦੂਰ ਯੂਨੀਅਨ ਭਾਰਤ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਮੁਤਾਬਕ ਐਨਐੱਚਏਆਈ ਦੇ ਨਾਲ ਹੀ ਉਨ੍ਹਾਂ ਨੇ ਵੀ ਆਪਣਾ ਪੱਖ ਰੱਖਣ ਲਈ ਹਾਈਕੋਰਟ ’ਚ ਰਿੱਟ ਦਾਇਰ ਕੀਤੀ ਸੀ ਪਰ ਹਾਈਕੋਰਟ ਨੇ ਉਨ੍ਹਾਂ ਦਾ ਪੱਖ ਸੁਣਨ ਤੋਂ ਇੰਨਕਾਰ ਕਰ ਦਿੱਤਾ ਅਤੇ ਫੈਸਲਾ ਐਨਐੱਚਏਆਈ ਦੇ ਹੱਕ ’ਚ ਸੁਣਾ ਦਿੱਤਾ। ਜਿਸ ਤੋਂ ਬਾਅਦ ਟੋਲ ਪਲਾਜ਼ੇ ਨੂੰ ਚਾਲੂ ਕਰਵਾਉਣ ਲਈ ਪੰਜਾਬ ਸਰਕਾਰ ਨੇ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਹਾਈਕੋਰਟ ਨੇ ਉਨ੍ਹਾਂ ਨੂੰ ਵੱਖਰੇ ਤੌਰ ’ਤੇ ਰਿੱਟ ਦਾਇਰ ਕਰਨ ਲਈ ਕਿਹਾ ਸੀ। ਜਾਣਕਾਰੀ ਮੁਤਾਬਕ ਮੌਕੇ ’ਤੇ ਵਿਰੋਧ ਲਈ ਪਹੁੰਚੇ ਭਾਰਤੀ ਕਿਸਾਨ ਤੇ ਮਜ਼ਦੂਰ ਯੂਨੀਅਨ ਭਾਰਤ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਸਣੇ 10 ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। Ladowal Toll Plaza