Ladowal Toll Plaza: ਲਾਡੋਵਾਲ ਟੋਲ ਪਲਾਜਾ ਤੋਂ ਆਈ ਵੱਡੀ ਖਬਰ, ਹੋ ਗਈ ਇਹ ਕਾਰਵਾਈ

Ladowal Toll Plaza
Ladowal Toll Plaza: ਲਾਡੋਵਾਲ ਟੋਲ ਪਲਾਜਾ ਤੋਂ ਆਈ ਵੱਡੀ ਖਬਰ, ਹੋ ਗਈ ਇਹ ਕਾਰਵਾਈ

Ladowal Toll Plaza: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹੇ ਲੁਧਿਆਣਾ ਦੀ ਹਦੂਦ ’ਚ ਸਥਿੱਤ ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜਾ ਅੱਜ ਤੋਂ ਪਰਚੀ ਮੁਕਤ ਹੋ ਗਿਆ ਹੈ। ਕਿਉਂਕਿ ਟੋਲ ਪਲਾਜ਼ੇ ’ਤੇ ਕੰਮ ਕਰਦੇ ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਬੰਦ ਕਰਕੇ ਸੰਘਰਸ਼ ਆਰੰਭ ਦਿੱਤਾ ਹੈ। Ludhiana News

ਯੂਨੀਅਨ ਦੇ ਆਗੂ ਦਰਸ਼ਨ ਸਿੰਘ ਲਾਡੀ ਤੇ ਜਨਰਲ ਸਕੱਤਰ ਪੰਕਜ ਨੇ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਨਾ ਆਪਣਾ ਕੰਮ ਬੰਦ ਕਰਕੇ ਸੰਘਰਸ਼ ਸ਼ੁਰੂ ਕੀਤਾ ਹੈ. ਉਹਨਾਂ ਦੱਸਿਆ ਕਿ ਜਿੰਨਾ ਚਿਰ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ‘ਤੇ ਰਹਿਣਗੇ ਅਤੇ ਟੋਲ ਪਲਾਜਾ ਪਰਚੀ ਮੁਕਤ ਰਹੇਗਾ। ਉਹਨਾਂ ਇਹ ਵੀ ਦੱਸਿਆ ਕਿ ਕੰਪਨੀ ਦੇ ਨੁਮਾਇੰਦਿਆਂ ਨਾਲ ਮੰਗਾਂ ਨੂੰ ਲੈ ਕੇ ਉਹਨਾਂ ਦੀਆਂ ਅਨੇਕ ਵਾਰ ਮੀਟਿੰਗਾਂ ਹੋਈਆਂ ਪਰ ਉਹਨਾਂ ਦੀਆਂ ਮੰਗਾਂ ਜਿਉਂਦੀਆਂ ਤਿਉਂ ਲਟਕ ਰਹੀਆਂ ਹਨ। ਕੰਪਨੀ ਦੀ ਨੁਮਾਇੰਦੇ ਉਹਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਲਾਰੇ ਲਾ ਕੇ ਡੰਗ ਟਪਾ ਰਹੇ ਹਨ।  Ladowal Toll Plaza

Read Also : Punjab Police: ਕਾਰਵਾਈ ਦੇਖ ਕੇ ਤੁਸੀਂ ਵੀ ਪੰਜਾਬ ਪੁਲਿਸ ਨੂੰ ਕਰੋਗੇ ਸਲੂਟ, ਪਟਿਆਲਾ ’ਚ ਕੀਤਾ ਇਹ ਕੰਮ

ਉਨ੍ਹਾਂ ਦੱਸਿਆ ਕਿ ਟੋਲ ਪਲਾਜੇ ’ਤੇ ਕੰਮ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਸਰਾਕਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦਾ ਪੀਐੱਫ਼ ਕੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਟੋਲ ਪਲਾਜਾ ਕਰਮਚਾਰੀਆਂ ਨੂੰ ਕੋਈ ਈਐਸਆਈ ਤੇ ਵੈੱਲਫੇਅਰ ਸਕੀਮਾਂ ਦਾ ਸੁਵਿਧਾ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਟੋਲ ਪਲਾਜਾ ਦੇ ਕਰਮਚਾਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਨੂੰ ਕੰਮ ਬੰਦ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂ ਦੱਸਿਆ ਕਿ ਜਿੰਨਾ ਚਿਰ ਉਹਨਾਂ ਦੀਆਂ ਮੰਗਾਂ ਦਾਖਲ ਨਹੀਂ ਹੁੰਦਾ ਉਹ ਸੰਘਰਸ਼ ਤੇ ਹੀ ਰਹਿਣਗੇ।

LEAVE A REPLY

Please enter your comment!
Please enter your name here